adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - December 26th 2020 05:52 AM
Mukhwak 26-12-2020 from Sachkhand Sri Harmandir Sahib, Sri Amritsar. ਸੂਹੀ ਮਹਲਾ ੫ ॥ ਲਾਲਨੁ ਰਾਵਿਆ ਕਵਨ ਗਤੀ ਰੀ ॥ ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ ਸੰਗਿ ਨੈਨ ਭਤੀਰੀ ॥ ਜਹਾ ਪਠਾਵਉ ਜਾਂਉ ਤਤੀ ਰੀ ॥੨॥ ਜਪ ਤਪ ਸੰਜਮ ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ ਹਤੀ ਰੀ ॥ ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥ ਸ਼ਨਿੱਚਰਵਾਰ, ੧੨ ਪੋਹ (ਸੰਮਤ ੫੫੨ ਨਾਨਕਸ਼ਾਹੀ) (ਅੰਗ: ੭੩੯) ਪੰਜਾਬੀ ਵਿਆਖਿਆ: ਸੂਹੀ ਮਹਲਾ ੫ ॥ ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ? ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ ।੧।ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ ।੧।ਰਹਾਉ। ਹੇ ਸਖੀ! (ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ, ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ ।੨।ਹੇ ਸਖੀ! ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ, ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ ।੩।ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈ, ਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ, ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ ।੪।੪।੧੦। English Translation: SOOHEE, FIFTH MEHL: How have you enjoyed your Dear Beloved? O sister, please teach me, please show me. || 1 || Crimson, crimson, crimson — this is the color of the soul-bride who is imbued with the Love of her Beloved. || 1 || Pause || I wash Your Feet with my eye-lashes. Wherever You send me, there I will go. || 2 || I would trade meditation, austerity, self-discipline and celibacy, if I could only meet the Lord of my life, for even an instant. || 3 || She who eradicates her self-conceit, power and arrogant intellect, O Nanak, is the true soul-bride. || 4 || 4 || 10 || Saturday, 12th Poh (Samvat 552 Nanakshahi) (Page: 739)