ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸੰਸਾਰ ਦੇ ਇਤਿਹਾਸ ਅੰਦਰ ਵਿਲੱਖਣ ਹੈ। ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸੰਸਾਰ ਭਰ ਦੇ ਲੋਕਾਂ ਦੇ ਮਨ ਅੰਦਰੋਂ ਡਰ ਦੂਰ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਿੱਖਾਂ ਦੇ ਨਾਲ-ਨਾਲ ਪੂਰੀ ਮਨੁੱਖਤਾ ਲਈ ਹੀ ਪ੍ਰੇਰਣਾ ਸਰੋਤ ਹੈ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਲ ਸ਼ਹਾਦਤ ਪ੍ਰਾਪਤ ਕਰਨ ਵਾਲੇ ਸਿੱਖਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸੀ ਕਿ ਉਨ੍ਹਾਂ ਨਾਲ ਗਏ ਸਿੱਖ ਵੀ ਆਪਣਾ ਮੁਖ ਗੁਰੂ ਵੱਲ ਰਖਦਿਆਂ ਹੋਇਆਂ ਸ਼ਹਾਦਤਾਂ ਪ੍ਰਾਪਤ ਕਰ ਗਏ।
ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਭਰਵਾਂ ਸਵਾਗਤ ਕੀਤਾ ਗਿਆ। ਹੋਇਆ। ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ, ਚੌਕ ਪਰਾਗਦਾਸ, ਚੌਕ ਮੰਨਾ ਸਿੰਘ, ਚੌਕ ਕਰੋੜੀ, ਚੌਕ ਬਾਬਾ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ, ਗਲਿਆਰਾ, ਗੁਰਦੁਅਰਾ ਕੌਲਸਰ ਸਾਹਿਬ, ਆਟਾ ਮੰਡੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੂਰਨ ਹੋਇਆ।
-PTC News