ਮੁੱਖ ਖਬਰਾਂ

ਦੀਪ ਸਿੱਧੂ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਪੰਜਾਬ 'ਚ ਕੇਸ ਦਰਜ    

By Shanker Badra -- May 24, 2021 5:14 pm -- Updated:May 24, 2021 5:20 pm

ਫ਼ਰੀਦਕੋਟ : ਜੈਤੋ 'ਚ ਕੋਰੋਨਾ ਮਹਾਮਾਰੀ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਦੀਪ ਸਿੱਧੂ 'ਤੇ ਮੁਕੱਦਮਾ ਦਰਜ ਹੋਇਆ ਹੈ। ਇੱਕ ਦਿਨ ਪਹਿਲਾਂ ਦੀਪ ਸਿੱਧੂਨੇ ਜੈਤੋ ਦੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਸਨ। ਫ਼ਰੀਦਕੋਟ ਪੁਲਿਸ ਨੇ ਥਾਣਾ ਜੈਤੋ 'ਚ ਦੀਪ ਸਿੱਧੂ ਖਿਲਾਫ਼ ਕੇਸ ਦਰਜ ਕੀਤਾ ਹੈ।

ਦੀਪ ਸਿੱਧੂ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਪੰਜਾਬ 'ਚ ਕੇਸ ਦਰਜ

ਪੜ੍ਹੋ ਹੋਰ ਖ਼ਬਰਾਂ : ਦੇਸ਼ 'ਚ ਬਲੈਕ ਅਤੇ ਵਾਈਟ ਫੰਗਸ ਤੋਂ ਬਾਅਦ ਹੁਣ ਪੀਲੀ ਫੰਗਸ ਨੇ ਦਿੱਤੀ ਦਸਤਕ

ਦਰਅਸਲ 'ਚ ਬੀਤੇ ਦਿਨੀਂ ਦੀਪ ਸਿੱਧੂ ਜੈਤੋ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਜੈਤੋ ਦੇ ਗੁਰਦੁਆਰਾ ਜੈਤੇਆਣਾ ਸਾਹਿਬ ਵਿਖੇ ਲੋਕਾਂ ਨੂੰ ਸੰਬੋਧਨ ਕੀਤਾ ਸੀ। ਜਿਸ ਤੋਂ ਬਾਅਦ ਜੈਤੋ ਪੁਲਿਸ ਨੇ ਦੀਪ ਸਿੱਧੂ ਖ਼ਿਲਾਫ਼ ਮਹਾਮਾਰੀ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਮੁਕੱਦਮਾ ਦਰਜ ਕੀਤਾ ਹੈ।

ਦੀਪ ਸਿੱਧੂ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਪੰਜਾਬ 'ਚ ਕੇਸ ਦਰਜ

ਦੀਪ ਸਿੱਧੂ ਨੇ ਜੈਤੋ ਦੇ ਗੁਰਦੁਆਰਾ ਜੈਤੋਆਣਾ ਸਾਹਿਬ ਅਤੇ ਪਿੰਡ ਮੱਤਾ ਵਿਖੇ ਦੀਪ ਸਿੱਧੂ ਭਾਸ਼ਣ ਦਿੱਤਾ ਸੀ। ਜਿਸ ਕਰ ਕੇ ਲੋਕਾਂ ਦਾ ਭਾਰੀ ਇਕੱਠ ਹੋਇਆ। ਜਿਸ 'ਤੇ ਕੋਰੋਨਾ ਨਿਯਮਾਂ ਅਤੇ ਮਾਨਯੋਗ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੇ ਹੁਕਮਾਂ ਦੀ ਉਲੰਘਣਾ ਹੋਈ ਹੈ।

ਦੀਪ ਸਿੱਧੂ ਖਿਲਾਫ਼ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਦੇ ਚੱਲਦਿਆਂ ਪੰਜਾਬ 'ਚ ਕੇਸ ਦਰਜ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਐਲਾਨਿਆ ਪੰਜਵੀਂ ਜਮਾਤ ਦਾ ਨਤੀਜਾ 

ਇਸ ਦੌਰਾਨ ਦੀਪ ਸਿੱਧੂ ਨੇ ਮਾਸਕ ਵੀ ਨਹੀਂ ਪਹਿਨਿਆ ਸੀ। ਪੁਲਿਸ ਮੁਤਾਬਕ ਦੀਪ ਸਿੱਧੂ ਵੱਲੋਂ ਪਿੰਡ ਮੱਤਾ ਪਹੁੰਚ ਕੇ ਵੀ ਕੋਰੋਨਾ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ।  ਦੱਸ ਦੇਈਏ ਕਿ ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ ਦੀਪ ਸਿੱਧੂ ਹੁਣ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਦੀ ਅਪੀਲ ਕਰ ਰਹੇ ਹਨ।
-PTCNews

  • Share