ਮੁੱਖ ਖਬਰਾਂ

ਦਿੱਲੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ , ਪੜ੍ਹੋ ਕੀ ਹੋਇਆ ਫ਼ੈਸਲਾ 

By Shanker Badra -- April 01, 2021 12:46 pm

ਨਵੀਂ ਦਿੱਲੀ :ਦਿੱਲੀ ਲਾਲ ਕਿਲ੍ਹੇ 'ਤੇ 26 ਜਨਵਰੀ ਨੂੰ ਹਿੰਸਾ ਮਾਮਲੇ 'ਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ 'ਚ ਸੁਣਵਾਈ ਹੋਈ ਹੈ। ਇਸ ਦੌਰਾਨ ਸਭਨਾਂ ਦੀਆਂ ਨਜ਼ਰਾਂ ਇਸ ਗੱਲ ਤੇ ਟਿਕੀਆਂ ਹੋਈਆਂ ਹਨ ਕਿ ਕੀ ਦੀਪ ਸਿੱਧੂ ਨੂੰ ਜ਼ਮਾਨਤਮਿਲ ਗਈ ਹੈ ਜਨ ਨਹੀਂ।ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲੀ।

ਪੜ੍ਹੋ ਹੋਰ ਖ਼ਬਰਾਂ : ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੂੰ ਹੋਇਆ ਬਲੱਡ ਕੈਂਸਰ

Deep Sidhu's bail plea Hearing today in Delhi violence case ਦਿੱਲੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ , ਪੜ੍ਹੋ ਕੀ ਹੋਇਆ ਫ਼ੈਸਲਾ

ਮਿਲੀ ਜਾਣਕਾਰੀ ਅਨੁਸਾਰ ਹੁਣ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਅਗਲੀ ਤਰੀਕ 8 ਅਪ੍ਰੈਲ ਨੂੰ ਸੁਣਵਾਈ ਹੋਵੇਗੀ।  ਹਾਲਾਂਕਿ ਦੀਪ ਸਿੱਧੂ ਦੀ ਜ਼ਮਾਨਤ ਰੱਦ ਨਹੀਂ ਹੋਈ। ਜਿਸ ਜੱਜ ਕੋਲ ਮਾਮਲੇ ਦੀ ਸੁਣਵਾਈ ਹੋਣੀ ਸੀ, ਉਹ ਜੱਜ ਅੱਜ ਛੁੱਟੀ 'ਤੇ ਸੀ। ਇਸ ਦੇ ਨਾਲ ਹੀ ਅਦਾਲਤ ਨੇ ਅਗਲੀ ਸੁਣਵਾਈ ਦੌਰਾਨ 8 ਅਪ੍ਰੈਲ ਤੱਕ ਸਰਕਾਰ ਨੂੰ ਜ਼ਮਾਨਤ 'ਤੇ ਆਪਣਾ ਜਵਾਬ ਦਾਇਰ ਕਰਨ ਲਈ ਵੀ ਕਿਹਾ ਹੈ।

Deep Sidhu's bail plea Hearing today in Delhi violence case ਦਿੱਲੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ , ਪੜ੍ਹੋ ਕੀ ਹੋਇਆ ਫ਼ੈਸਲਾ

ਦੱਸ ਦੇਈਏ ਕਿ ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ 'ਚ ਪੇਸ਼ ਕੀਤਾ ਗਿਆ ਸੀ ਤੇ 14 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਸੀ ਤੇ ਫਿਰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਸੀ ਤੇ ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਪਟੀਸ਼ਨ 'ਤੇ ਸੁਣਵਾਈ ਹੋਣੀ ਹੈ।

Deep Sidhu's bail plea Hearing today in Delhi violence case ਦਿੱਲੀ ਹਿੰਸਾ ਮਾਮਲੇ 'ਚ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ , ਪੜ੍ਹੋ ਕੀ ਹੋਇਆ ਫ਼ੈਸਲਾ

ਦੱਸਣਯੋਗ ਹੈ ਕਿ 26 ਜਨਵਰੀ ਨੂੰ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਕਿਸਾਨ ਜਥੇਬੰਦੀਆਂ ਦੀ ਮੰਗ ਦੇ ਹੱਕ ਵਿੱਚ ਟਰੈਕਟਰ ਪਰੇਡ ਕੱਢੀ ਸੀ। ਇਸ ਸਮੇਂ ਦੌਰਾਨ ਪੁਲਿਸ ਨਾਲ ਹਿੰਸਕ ਝੜਪ ਹੋਈ ਅਤੇ ਕੁਝ ਪ੍ਰਦਰਸ਼ਨਕਾਰੀ ਲਾਲ ਕਿਲ੍ਹੇ ਤਕ ਪਹੁੰਚ ਗਏ। ਉਸਨੇ ਲਾਲ ਕਿਲ੍ਹੇ 'ਤੇ ਕਿਸਾਨੀ ਜੱਥੇਬੰਦੀਆਂ ਦੇ ਝੰਡੇ ਅਤੇ ਧਾਰਮਿਕ ਝੰਡੇ ਲਗਾਏ ਗਏ ਸਨ।

-PTCNews

  • Share