ਮਾਣਹਾਨੀ ਕੇਸ: ਅਦਾਲਤ ਨੇ ਜਾਵੇਦ ਅਖ਼ਤਰ ਨੂੰ ਭੇਜਿਆ ਕਾਰਨ ਦੱਸੋ ਨੋਟਿਸ, ਜਾਣੋ ਪੂਰਾ ਮਾਮਲਾ

By Riya Bawa - September 28, 2021 9:09 am

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਜਾਵੇਦ ਅਖ਼ਤਰ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਤਾਲਿਬਾਨ ਅਤੇ ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ਇਕੋ ਜਿਹੇ ਹਨ। ਜਿਸ ਤੋਂ ਬਾਅਦ ਹੁਣ ਮਹਾਰਾਸ਼ਟਰ ਦੀ ਇੱਕ ਠਾਣੇ ਅਦਾਲਤ ਨੇ ਜਾਵੇਦ ਅਖ਼ਤਰ ਨੂੰ ਉਨ੍ਹਾਂ ਦੇ ਖਿਲਾਫ ਦਾਇਰ ਮਾਣਹਾਨੀ ਦੇ ਮੁਕੱਦਮੇ 'ਤੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦਾ ਆਦੇਸ਼ ਦਿੱਤਾ ਹੈ।

ਇਸ ਦੇ ਨਾਲ ਹੀ ਵਧੀਕ ਮੁੱਖ ਨਿਆਂਇਕ ਮੈਜਿਸਟ੍ਰੇਟ ਅਤੇ ਸੰਯੁਕਤ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਦੀ ਅਦਾਲਤ ਵਿੱਚ ਆਰ.ਐੱਸ.ਐੱਸ. ਕਰਮਚਾਰੀ ਵਿਵੇਕ ਚੰਪਾਨੇਰਕਰ ਨੇ ਮੁਕੱਦਮਾ ਦਰਜ ਕਰ ਅਖਤਰ ਤੋਂ ਮੁਆਵਜ਼ੇ ਦੇ ਰੂਪ ਵਿੱਚ ਇੱਕ ਰੁਪਏ ਦੀ ਮੰਗ ਕੀਤੀ ਹੈ। ਇਸ ਨੋਟਿਸ ਮੁਤਾਬਿਕ 12 ਨਵੰਬਰ ਤੱਕ ਜਵਾਬ ਮੰਗਿਆ ਗਿਆ ਹੈ।

ਦੱਸ ਦੇਈਏ ਕਿ 76 ਸਾਲ ਦਾ ਕਵੀ, ਗੀਤਕਾਰ, ਪਟਕਥਾ ਲੇਖਕ ਨੇ ਇੱਕ ਸਮਾਚਾਰ ਚੈਨਲ ਨਾਲ ਗੱਲਬਾਤ ਕਰਦੇ ਹੋਏ ਆਰ.ਐੱਸ.ਐੱਸ. ਦਾ ਨਾਮ ਲਏ ਬਿਨਾਂ ਕਿਹਾ ਸੀ, 'ਤਾਲਿਬਾਨ ਇੱਕ ਇਸਲਾਮੀ ਦੇਸ਼ ਚਾਹੁੰਦਾ ਹੈ। ਇਹ ਲੋਕ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੇ ਹਨ।' ਸ਼ਹਿਰ ਦੇ ਇੱਕ ਵਕੀਲ ਨੇ ਅਖ਼ਤਰ ਨੂੰ ਆਰਐਸਐਸ ਦੇ ਵਿਰੁੱਧ ਕਥਿਤ "ਗਲਤ ਅਤੇ ਅਪਮਾਨਜਨਕ" ਟਿੱਪਣੀਆਂ ਲਈ ਕਾਨੂੰਨੀ ਨੋਟਿਸ ਭੇਜਿਆ ਸੀ ਅਤੇ ਉਸਨੂੰ ਇਸਦੇ ਲਈ ਮੁਆਫੀ ਮੰਗਣ ਲਈ ਕਿਹਾ ਸੀ।

-PTC News

adv-img
adv-img