Tue, Apr 23, 2024
Whatsapp

Delhi Metro Station Closed : ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

Written by  Shanker Badra -- February 06th 2021 11:54 AM
Delhi Metro Station Closed : ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

Delhi Metro Station Closed : ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ

ਨਵੀਂ ਦਿੱਲੀ : ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਅੱਜ 73ਵੇਂ ਦਿਨ ਵਿੱਚ ਪ੍ਰਵੇਸ਼ ਕਰ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਅੱਜ ਪੂਰੇ ਦੇਸ਼ 'ਚ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ ਵਿੱਚ ਚੱਕਾ ਜਾਮ ਦਾ ਅਸਰ ਸਭ ਤੋਂ ਵੱਧ ਰਾਸ਼ਟਰੀ ਰਾਜਧਾਨੀ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਦਿੱਲੀ ਪੁਲਿਸ, ਪ੍ਰਸ਼ਾਸਨ ਅਤੇ ਸਰਕਾਰ ਅਲਰਟ 'ਤੇ ਹੈ। ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਕੀਤਾ ਜਾਵੇਗਾ ਚੱਕਾ ਜਾਮ [caption id="attachment_472660" align="aligncenter" width="1280"]Delhi: 10 metro stations' gates closed ahead of farmers' 'chakka jam' Delhi Metro Station Closed : ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ[/caption] ਦਿੱਲੀ ਪੁਲਿਸ ਵੀ ਇਸ ਵਾਰ ਸੁਚੇਤ ਹੈ ਅਤੇ 26 ਜਨਵਰੀ ਨੂੰ ਵਾਪਰੀ ਇਸ ਘਟਨਾ ਨੂੰ ਦੁਹਰਾਉਣਾ ਨਹੀਂ ਚਾਹੁੰਦੀ। ਇਸ ਦੌਰਾਨ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ,ਇਸ ਕਾਰਨ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਕਈ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ। [caption id="attachment_472662" align="aligncenter" width="533"]Delhi: 10 metro stations' gates closed ahead of farmers' 'chakka jam' Delhi Metro Station Closed : ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ[/caption] 10 ਮੈਟਰੋ ਸਟੇਸ਼ਨਾਂ ਦੇ ਆਉਣ -ਜਾਣ ਵਾਲੇ ਰਸਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਮੈਟਰੋ ਸਟੇਸ਼ਨਾਂ ਵਿਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ, ਜਾਮਾ ਮਸਜਿਦ, ਜਨਪਥ, ਕੇਂਦਰੀ ਸਕੱਤਰੇਤ, ਯੂਨੀਵਰਸਿਟੀ, ਮੰਡੀ ਹਾਊਸ, ਆਈ.ਟੀ.ਓ, ਦਿੱਲੀ ਗੇਟ ਸਟੇਸ਼ਨਾਂ ਦੇ ਗੇਟ ਬੰਦ ਕਰ ਦਿੱਤੇ ਗਏ ਹਨ।  ਕਿਸਾਨ ਆਗੂਆਂ ਵੱਲੋਂ ਦਿੱਲੀ-ਐੱਨ.ਸੀ.ਆਰ. ਵਿਚ ਚੱਕਾ ਜਾਮ ਨਾ ਕਰਨ ਦੀ ਗੱਲ ਆਖੀ ਗਈ ਹੈ ਪਰ ਫਿਰ ਵੀ ਦਿੱਲੀ ਪੁਲਿਸ ਅਲਰਟ 'ਤੇ ਹੈ। ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਹੱਕ 'ਚ ਡਟਣ ਵਾਲੀ ਗ੍ਰੇਟਾ ਥਰਨਬਰਗ ਖਿਲਾਫ਼ FIR ਦਰਜ [caption id="attachment_472659" align="aligncenter" width="300"]Delhi: 10 metro stations' gates closed ahead of farmers' 'chakka jam' Delhi Metro Station Closed : ਦਿੱਲੀ ਦੇ ਕੁੱਝ ਮੈਟਰੋ ਸਟੇਸ਼ਨ ਬੰਦ, ਆਉਣ -ਜਾਣ ਵਾਲੇ ਗੇਟ ਬੰਦ[/caption] ਦੱਸ ਦਈਏ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਡੀਸੀਪੀ ਦੁਆਰਾ ਡੀਐਮਆਰਸੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਸੀ, ਜਿਸ ਵਿੱਚ ਨੋਟਿਸ ‘ਤੇ 12 ਮੈਟਰੋ ਸਟੇਸ਼ਨ ਬੰਦ ਕਰਨ ਲਈ ਤਿਆਰ ਰਹਿਣ ਲਈ ਕਿਹਾ ਗਿਆ ਸੀ। ਹਾਲਾਂਕਿ ਬਹੁਤ ਸਾਰੇ ਸਟੇਸ਼ਨ ਅਜੇ ਵੀ ਖੁੱਲੇ ਹਨ। ਦਿੱਲੀ ਪੁਲਿਸ ਅਨੁਸਾਰ ਸਥਿਤੀ ਨੂੰ ਸੰਭਾਲਣ ਲਈ ਦਿੱਲੀ ਪੁਲਿਸ, ਅਰਧ ਸੈਨਿਕ ਬਲ ਅਤੇ ਰਿਜ਼ਰਵ ਪੁਲਿਸ ਬਲ ਦੇ ਲਗਭਗ 50 ਹਜ਼ਾਰ ਸਿਪਾਹੀ ਤਾਇਨਾਤ ਕੀਤੇ ਗਏ ਹਨ। -PTCNews


Top News view more...

Latest News view more...