Thu, Apr 25, 2024
Whatsapp

1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ ,ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

Written by  Jashan A -- November 20th 2018 04:26 PM -- Updated: November 20th 2018 05:00 PM
1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ ,ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ ,ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

1984 ਸਿੱਖ ਕਤਲੇਆਮ ਮਾਮਲੇ ਵਿੱਚ 34 ਸਾਲ ਬਾਅਦ ਪੀੜਤ ਪਰਿਵਾਰਾਂ ਨੂੰ ਮਿਲਿਆ ਇਨਸਾਫ ,ਅਦਾਲਤ ਨੇ ਸੁਣਾਇਆ ਇਹ ਫ਼ੈਸਲਾ,ਨਵੀਂ ਦਿੱਲੀ :1984 ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਰਾਏ ਗਏ 2 ਦੋਸ਼ੀਆਂ ਨੂੰ ਅੱਜ ਦਿੱਲੀ ਦੀ ਪਟਿਆਲਾ ਕੋਰਟ 'ਚ ਪੇਸ਼ ਕੀਤਾ ਗਿਆ ਹੈ।ਇਸ ਦੌਰਾਨ ਅਦਾਲਤ ਨੇ 1 ਦੋਸ਼ੀ ਨੂੰ ਫਾਂਸੀ ਦੀ ਸਜ਼ਾ ਅਤੇ ਦੂਸਰੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਇਹਨਾਂ ਦੋ ਦੋਸ਼ੀਆਂ ਚੋਂ ਨਰੇਸ਼ ਸੇਹਰਾਵਤ ਨੂੰ ਉਮਰ ਕੈਦ ਅਤੇ ਦੂਸਰੇ ਦੋਸ਼ੀ ਯਸ਼ਪਾਲ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ। ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਫੈਸਲਾ ਤਿਹਾੜ ਜੇਲ੍ਹ 'ਚ ਸੁਣਾਇਆ ਗਿਆ। ਪਿਛਲੀ 14 ਨਵੰਬਰ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਵਿੱਚ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਦੇ ਦੋਸ਼ੀ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਨੂੰ ਦੋਸ਼ੀ ਕਰਾਰ ਦਿੱਤਾ ਸੀ ਅਤੇ ਸਜ਼ਾ 'ਤੇ ਫੈਸਲਾ ਸੁਰੱਖਿਆ ਰੱਖ ਲਿਆ ਸੀ। 1984 riots1984 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਅਦਾਲਤ ਦੇ ਅੰਦਰ ਅਤੇ ਬਾਹਰ ਭਾਰੀ ਸੁਰੱਖਿਆ ਤੈਨਾਤ ਕੀਤੀ ਗਈ ਸੀ।ਇਸ ਦੌਰਾਨ ਜਸਟਿਸ ਅਜੈ ਪਾਂਡੇ ਨੇ ਸੀਮਤ ਲੋਕਾਂ ਦੇ ਅਦਾਲਤ 'ਚ ਦਖ਼ਲ ਹੋਣ ਦੇ ਹੁਕਮ ਦਿੱਤੇ ਸਨ।ਜਿਸ ਕਰਕੇ ਅਦਾਲਤ ਨੇ ਪੀੜ੍ਹਤਾਂ ਨਾਲ ਪਰਿਵਾਰ ਦੇ ਦੋ ਮੈਂਬਰਾਂ ਨੂੰ ਅਤੇ ਦੋਸ਼ੀਆਂ ਨਾਲ ਪਰਿਵਾਰ ਦੇ ਇੱਕ ਮੈਂਬਰ ਨੂੰ ਹੀ ਅਦਾਲਤ ਅੰਦਰ ਜਾਣ ਦੀ ਆਗਿਆ ਦਿੱਤੀ ਸੀ। delhiਜ਼ਿਕਰਯੋਗ ਹੈ ਕਿ 31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਵਿਰੁੱਧ ਵੱਡੇ ਪੱਧਰ 'ਤੇ ਹਿੰਸਾ ਭੜਕ ਗਈ ਸੀ।ਪਹਿਲੀ ਨਵੰਬਰ 1984 ਨੂੰ ਦਿੱਲੀ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿੱਚ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਮਾਰਿਆ ਜਾਣ ਲੱਗਾ।ਇਸ ਕਤਲੇਆਮ ਵਿੱਚ ਹਜ਼ਾਰਾਂ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਦੱਖਣੀ ਦਿੱਲੀ ਦੇ ਮਹਿਪਾਲਪੁਰ ਪਿੰਡ 'ਚ 1 ਨਵੰਬਰ 1984 ਨੂੰ ਇੱਥੋਂ ਦੇ ਰਹਿਣ ਵਾਲੇ ਸਿੱਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੀ ਹੱਤਿਆ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਸੀ।ਇਸ ਮਾਮਲੇ 'ਤੇ ਅੱਜ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫ਼ੈਸਲਾ ਸੁਣਾਇਆ ਹੈ। 1984 riots delhiਦੱਸ ਦੇਈਏ ਕਿ ਮ੍ਰਿਤਕ ਹਰਦੇਵ ਸਿੰਘ ਦੇ ਭਰਾ ਸੰਤੋਸ਼ ਸਿੰਘ ਦੀ ਸ਼ਿਕਾਇਤ 'ਤੇ ਇਹ ਮਾਮਲਾ ਦਰਜ ਕੀਤਾ ਗਿਆ ਸੀ।ਲੱਗਭਗ 34 ਸਾਲ ਮਗਰੋਂ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਦੋਹਾਂ ਦੋਸ਼ੀਆਂ ਨੂੰ ਦੋਸ਼ੀ ਮੰਨਿਆ ਗਿਆ।ਦਿੱਲੀ ਪੁਲਿਸ ਨੇ ਸਬੂਤਾਂ ਦੀ ਘਾਟ ਕਾਰਨ ਇਸ ਮਾਮਲੇ ਨੂੰ 1994 'ਚ ਬੰਦ ਕਰ ਦਿੱਤਾ ਸੀ, ਜਿਸ ਮਗਰੋਂ ਵਿਸ਼ੇਸ਼ ਜਾਂਚ ਦਲ ਨੇ ਮੁੜ ਤੋਂ ਜਾਂਚ ਕੀਤੀ ਅਤੇ ਇਸ ਨੂੰ ਅੰਜਾਮ ਤਕ ਪਹੁੰਚਾਇਆ ਹੈ। —PTC News


Top News view more...

Latest News view more...