Sun, Apr 28, 2024
Whatsapp

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦਰਸ਼ਨਾਂ ਲਈ ਸੰਗਤ ਦਾ ਆਇਆ ਹੜ੍ਹ

Written by  Jashan A -- November 11th 2019 02:40 PM
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦਰਸ਼ਨਾਂ ਲਈ ਸੰਗਤ ਦਾ ਆਇਆ ਹੜ੍ਹ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦਰਸ਼ਨਾਂ ਲਈ ਸੰਗਤ ਦਾ ਆਇਆ ਹੜ੍ਹ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ, ਦਰਸ਼ਨਾਂ ਲਈ ਸੰਗਤ ਦਾ ਆਇਆ ਹੜ੍ਹ,ਨਵੀਂ ਦਿੱਲੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਦੁਨੀਆ ਭਰ 'ਚ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਏ ਜਾ ਰਹੇ ਹਨ। Nagar Kirtanਜਿਸ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰ ਰਹੀਆਂ ਹਨ। ਅਜਿਹੇ 'ਚ ਦਿੱਲੀ ਕਮੇਟੀ ਵੱਲੋਂ ਵੀ ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਹੋਰ ਪੜ੍ਹੋ: ਫਰੀਦਕੋਟ: 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹਰ ਵਰਗ ਦੇ ਲੋਕਾਂ ਨੇ ਇੱਕੋ ਰੰਗ 'ਚ ਇਕੱਠੇ ਹੋ ਕੇ ਕੀਤੇ ਜਪੁਜੀ ਸਾਹਿਬ ਦੇ ਪਾਠ Nagar Kirtanਅੱਜ ਸਵੇਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਲੋਂ ਮਰਿਆਦਾ ਸਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ 'ਚ ਸੁਸ਼ੋਭਿਤ ਕੀਤਾ ਗਿਆ ਅਤੇ 5 ਪਿਆਰਿਆਂ ਦੀ ਅਗਵਾਈ ਹੇਠ, ਸੰਗਤ ਰਾਹੀਂ ਕੀਰਤਨ ਕਰਦਿਆਂ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੀਸ ਗੰਜ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਕੋਡੀਆ ਪੁਲ, ਪੁਰਾਣੀ ਦਿੱਲੀ ਰੇਲਵੇ ਸਟੇਸ਼ਨ, ਖਾਰੀ ਬਾਵਲੀ, ਲਾਹੌਰੀ ਗੇਟ ਚੌਕ, ਕੁਤੁਬ ਰੋਡ, ਆਜ਼ਾਦ ਮਾਰਕੀਟ, ਰੋਸ਼ਨਆਰਾ ਰੋਡ, ਸਬਜ਼ੀ ਮੰਡੀ ਘੰਟਾਘਰ ਹੁੰਦਾ ਹੋਇਆ ਗੁਰਦੁਆਰਾ ਨਾਨਕ ਪਿਆਊ 'ਚ ਸਮਾਪਤ ਹੋਵੇਗਾ। Nagar Kirtanਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਸਮੇਤ ਕਮੇਟੀ ਦੇ ਸਾਰੇ ਅਹੁਦਾ ਅਧਿਕਾਰੀ ਅਤੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਸ਼ਾਮਲ ਹੋਏ ਅਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾਇਆ। -PTC News


Top News view more...

Latest News view more...