Thu, Apr 25, 2024
Whatsapp

ਦਿੱਲੀ ਦੇ ਸਦਰ ਬਾਜ਼ਾਰ ਇਲਾਕੇ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- December 27th 2019 08:50 PM
ਦਿੱਲੀ ਦੇ ਸਦਰ ਬਾਜ਼ਾਰ ਇਲਾਕੇ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਦਿੱਲੀ ਦੇ ਸਦਰ ਬਾਜ਼ਾਰ ਇਲਾਕੇ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਦਿੱਲੀ ਦੇ ਸਦਰ ਬਾਜ਼ਾਰ ਇਲਾਕੇ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਦਿੱਲੀ ਸਦਰ ਬਾਜ਼ਾਰ ਇਲਾਕੇ 'ਚ ਇਕ ਇਮਾਰਤ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਘਟਨਾ 'ਚ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਮੌਜੂਦ ਹਨ, ਜਿਨ੍ਹਾਂ ਵੱਲੋਂ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। ਹੋਰ ਪੜ੍ਹੋ: ਮੁੰਬਈ: ਇਮਾਰਤ 'ਚ ਲੱਗੀ ਭਿਆਨਕ ਅੱਗ, ਮਚੀ ਭੱਜ-ਦੌੜ https://twitter.com/ANI/status/1210561494112325633?s=20 ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਦਸੰਬਰ ਮਹੀਨੇ 'ਚ ਹੀ ਰਾਨੀ ਝਾਂਸੀ ਰੋਡ ਸਥਿਤ ਅਨਾਜ ਮੰਡੀ 'ਚ ਸਥਿਤ ਇਕ ਫੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ, ਜਿਥੇ 43 ਲੋਕਾਂ ਨੇ ਆਪਣੀ ਜਾਨ ਗੁਆ ਦਿੱਤੀ ਸੀ।ਇਥੇ ਇਕ ਚਾਰ ਮੰਜਿਲਾਂ ਇਮਾਰਤ 'ਚ ਅੱਗ ਲੱਗੀ ਸੀ ਜਿਥੇ ਗੈਰ-ਕਾਨੂੰਨੀ ਢੰਗ ਨਾਲ ਕਾਰਖਾਨੇ ਚੱਲ ਰਹੇ ਸਨ। -PTC News


Top News view more...

Latest News view more...