ਦਿੱਲੀ ‘ਚ ਵਾਪਰੀ ਇੱਕ ਹੋਰ ਖੌਫਨਾਕ ਘਟਨਾ, 3 ਪਰਿਵਾਰ ਦੇ ਜੀਆਂ ਨੂੰ ਅਗਵਾ ਕਰ ਦਿੱਤੀ ਦਰਦਨਾਕ ਮੌਤ, ਜਾਣੋ ਪੂਰਾ ਮਾਮਲਾ

delhi accident murder 3 family member

ਦਿੱਲੀ ‘ਚ ਵਾਪਰੀ ਇੱਕ ਹੋਰ ਖੌਫਨਾਕ ਘਟਨਾ, 3 ਪਰਿਵਾਰ ਦੇ ਜੀਆਂ ਨੂੰ ਅਗਵਾ ਕਰ ਦਿੱਤੀ ਦਰਦਨਾਕ ਮੌਤ, ਜਾਣੋ ਪੂਰਾ ਮਾਮਲਾ

ਨਵੀਂ ਦਿੱਲੀ: ਦਿੱਲੀ ਦਿਨ ਬ ਦਿਨ ਅਸੁਰੱਖਿਆ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਰਹੀ ਹੈ।ਕੁੱਝ ਸ਼ਰਾਰਤੀ ਅਨਸਰਾਂ ਵਲੋਂ ਦਿੱਲੀ ਵਿੱਚ ਦਿਲ ਦਹਿਲਾਉਣ ਵਾਲੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ।

ਅਜਿਹਾ ਹੀ ਇੱਕ ਰੂਹ ਕੰਬਾਊ ਹਾਦਸਾ ਦੱਖਣ-ਪੱਛਮੀ ਦਿੱਲੀ ਦੇ ਵਸੰਤ ਕੁੰਜ ਥਾਣਾ ਇਲਾਕੇ ਵਿੱਚ ਵਾਪਰਿਆ ਹੈ, ਜਿਥੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮੌਕੇ ‘ਤੇ ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲਿਆਂ ਵਿੱਚ ਮਿਥਲੇਸ਼, ਉਨ੍ਹਾਂ ਦੀ ਪਤਨੀ ਸੀਆ ਅਤੇ ਧੀ ਨੇਹਾ ਸ਼ਾਮਿਲ ਹਨ। ਇਨ੍ਹਾਂ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

ਇਸ ਹਮਲੇ ਵਿੱਚ ਮਿਥਲੇਸ਼ ਦਾ ਪੁੱਤਰ ਸੂਰਜ ਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋਇਆ ਹੈ। ਉਹ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਵੇਰੇ 5 ਵਜੇ ਦੀ ਹੈ।ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਉਹਨਾਂ ਨੇ ਘਟਨਾ ਵਾਲੀ ਸਥਾਨ ਦਾ ਜਾਇਜ਼ਾ ਲਿਆ।

ਫਿਲਹਾਲ ਇਹ ਸਪੱਸ਼ਟ ਨਹੀਂ ਹੋ ਰਿਹਾ ਕਿ ਕਤਲ ਦੀ ਵਜ੍ਹਾ ਕੀ ਸੀ।ਇਸ ਮੌਕੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਡੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ, ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ।

—PTC News