ਮੁੱਖ ਖਬਰਾਂ

ਦਿੱਲੀ ਵਿਧਾਨ ਸਭਾ 'ਚ ਵਿਧਾਇਕਾਂ, ਮੰਤਰੀਆਂ ਦੀਆਂ ਤਨਖ਼ਾਹਾਂ ਵਧਾਉਣ ਦਾ ਬਿੱਲ ਪਾਸ

By Riya Bawa -- July 04, 2022 6:16 pm

ਨਵੀਂ ਦਿੱਲੀ: ਦਿੱਲੀ ਵਿਧਾਨ ਸਭਾ ਨੇ ਸੋਮਵਾਰ ਨੂੰ ਆਪਣੇ ਮੈਂਬਰਾਂ ਦੀ ਤਨਖਾਹ ਅਤੇ ਭੱਤਿਆਂ 'ਚ 66 ਫੀਸਦੀ ਤੋਂ ਵੱਧ ਵਾਧੇ ਨਾਲ ਸਬੰਧਤ ਬਿੱਲ ਪਾਸ ਕਰ ਦਿੱਤਾ। ਭਾਜਪਾ ਦੇ ਵਿਧਾਇਕ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਵੀ ਇਸ ਤਨਖਾਹ ਵਾਧੇ ਦਾ ਸਮਰਥਨ ਕੀਤਾ ਹੈ। ਦਿੱਲੀ ਦੇ ਵਿਧਾਇਕਾਂ ਦੀ ਦੇਸ਼ ਵਿੱਚ ਸਭ ਤੋਂ ਘੱਟ ਤਨਖਾਹ ਹੈ। ਪਿਛਲੇ 11 ਸਾਲਾਂ ਤੋਂ ਦਿੱਲੀ ਦੇ ਵਿਧਾਇਕਾਂ ਨੂੰ 12,000 ਰੁਪਏ ਤਨਖਾਹ ਮਿਲਦੀ ਸੀ, ਜੋ ਇਕ ਵਾਰ ਵਧਾ ਕੇ 30,000 ਰੁਪਏ ਕਰ ਦਿੱਤੀ ਗਈ ਸੀ। ਹੁਣ ਇਹ ਤਨਖਾਹ ਭੱਤਿਆਂ ਸਮੇਤ ਵਧਾ ਕੇ 90,000 ਰੁਪਏ ਕਰ ਦਿੱਤੀ ਗਈ ਹੈ।

ਦਿੱਲੀ ਵਿਧਾਨ ਸਭਾ 'ਚ ਵਿਧਾਇਕਾਂ, ਮੰਤਰੀਆਂ ਦੀਆਂ ਤਨਖ਼ਾਹਾਂ ਵਧਾਉਣ ਦਾ ਬਿੱਲ ਪਾਸ, ਜਾਣੋ ਕਿੰਨੀ ਮਿਲੇਗੀ ਸੈਲਰੀ

ਦਿੱਲੀ 'ਚ ਮੰਤਰੀਆਂ, ਵਿਧਾਇਕਾਂ, ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਤਨਖਾਹ ਵਧੇਗੀ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਵਿਧਾਨ ਸਭਾ ਦੇ ਸੈਸ਼ਨ 'ਚ 'ਵੇਜ ਸੋਧ ਬਿੱਲ' ਪਾਸ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2015 'ਚ ਵਿਧਾਇਕਾਂ ਦੀ ਤਨਖਾਹ ਵਧਾਉਣ ਦੀ ਤਜਵੀਜ਼ ਰੱਖੀ ਗਈ ਸੀ ਪਰ ਇਸ 'ਤੇ ਅਮਲ ਨਹੀਂ ਹੋਇਆ ਸੀ।

ਦਿੱਲੀ ਵਿਧਾਨ ਸਭਾ 'ਚ ਵਿਧਾਇਕਾਂ, ਮੰਤਰੀਆਂ ਦੀਆਂ ਤਨਖ਼ਾਹਾਂ ਵਧਾਉਣ ਦਾ ਬਿੱਲ ਪਾਸ, ਜਾਣੋ ਕਿੰਨੀ ਮਿਲੇਗੀ ਸੈਲਰੀ

ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਤਨਖ਼ਾਹ ਵਧਦੀ ਮਹਿੰਗਾਈ ਅਤੇ ਵਿਧਾਇਕਾਂ ਵੱਲੋਂ ਕੀਤੇ ਕੰਮਾਂ ਦੇ ਅਨੁਕੂਲ ਹੋਣੀ ਚਾਹੀਦੀ ਹੈ। ਵਿੱਤ ਵਿਭਾਗ ਨੂੰ ਸੰਭਾਲ ਰਹੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪ੍ਰਤਿਭਾਸ਼ਾਲੀ ਲੋਕਾਂ ਨੂੰ ਰਾਜਨੀਤੀ ਵਿੱਚ ਆਉਣ ਲਈ ਪ੍ਰੇਰਿਤ ਕਰਨ ਲਈ ਇਨਾਮ ਹੋਣਾ ਚਾਹੀਦਾ ਹੈ। ਕਾਰਪੋਰੇਟਾਂ ਨੂੰ ਉਨ੍ਹਾਂ ਦੀ ਤਨਖਾਹ ਕਾਰਨ ਚੰਗੇ ਲੋਕ ਮਿਲ ਜਾਂਦੇ ਹਨ।

ਦਿੱਲੀ ਵਿਧਾਨ ਸਭਾ 'ਚ ਵਿਧਾਇਕਾਂ, ਮੰਤਰੀਆਂ ਦੀਆਂ ਤਨਖ਼ਾਹਾਂ ਵਧਾਉਣ ਦਾ ਬਿੱਲ ਪਾਸ, ਜਾਣੋ ਕਿੰਨੀ ਮਿਲੇਗੀ ਸੈਲਰੀ

ਇਹ ਵੀ ਪੜ੍ਹੋ: ਵੈਸ਼ਨੋ ਦੇਵੀ ਦੀ ਯਾਤਰਾ ਤੋਂ ਵਾਪਸ ਆ ਰਿਹਾ ਪਰਿਵਾਰ ਹੋਇਆ ਸੜਕ ਹਾਦਸੇ ਦਾ ਸ਼ਿਕਾਰ

ਹੁਣ ਨਵਾਂ ਬਿੱਲ ਪਾਸ ਹੋਣ ਤੋਂ ਬਾਅਦ ਦਿੱਲੀ ਦੇ ਵਿਧਾਇਕਾਂ-ਮੰਤਰੀਆਂ ਦੀ ਤਨਖਾਹ 54 ਹਜ਼ਾਰ ਤੋਂ ਵਧ ਕੇ 90 ਹਜ਼ਾਰ ਰੁਪਏ ਹੋ ਜਾਵੇਗੀ। ਇਸ ਬਿੱਲ 'ਤੇ ਬਹਿਸ ਦੌਰਾਨ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਿਧਾਇਕਾਂ ਦੀ ਤਨਖਾਹ 12 ਹਜ਼ਾਰ ਰੁਪਏ, ਇਹ ਮਜ਼ਾਕ ਲੱਗਦਾ ਹੈ।

-PTC News

  • Share