ਦਿੱਲੀ ‘ਚ 5 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, ਟਲਿਆ ਹਾਦਸਾ

ਦਿੱਲੀ ‘ਚ 5 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, ਟਲਿਆ ਹਾਦਸਾ,ਨਵੀਂ ਦਿੱਲੀ: ਦਿੱਲੀ ਦੇ ਨਬੀ ਕਰੀਮ ਇਲਾਕੇ ‘ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ 5 ਮੰਜ਼ਿਲਾ ਇਮਾਰਤ ਡਿੱਗ ਗਈ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਜਾਨੀ ਨੁਕਸਾਨ ਹੋਣ ਤੋਂ ਬਚਾ ਹੋ ਗਿਆ ਪਰ ਜਦੋਂ ਹਾਦਸਾ ਵਾਪਰਿਆ ਸੀ ਤਾਂ ਨੇੜੇ ਮੌਜੂਦ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ।

ਇਸ ਘਟਨਾ ਤੋਂ ਬਾਅਦ ਲੋਕਾਂ ‘ਚ ਡਰ ਦਾ ਮਾਹੌਲ ਬਣ ਗਿਆ। ਉਥੇ ਹੀ ਘਟਨਾ ਦੀ ਸੂਚਨਾ ਪਾ ਕੇ ਪੁਲਿਸ,ਫਾਇਰ ਬ੍ਰਿਗੇਡ ਅਤੇ ਦਿੱਲੀ ਨਗਰ ਨਿਗਮ ਦੀਆਂ ਟੀਮਾਂ ਵੀ ਪਹੁੰਚ ਗਈਆਂ, ਜਿਨ੍ਹਾਂ ਨੇ ਰਾਹਤ-ਬਚਾਅ ਕਾਰਜ ਸ਼ੁਰੂ ਕਰ ਦਿੱਤਾ।

ਹੋਰ ਪੜ੍ਹੋ: IPL 2019: ਸਾਬਕਾ ਕਪਤਾਨ ਸੌਰਭ ਗਾਂਗੁਲੀ ਹੁਣ ਇਸ ਟੀਮ ਵੱਲੋਂ ਨਿਭਾਉਣਗੇ ਇਹ ਮਹੱਤਵਪੂਰਨ ਰੋਲ

ਤੁਹਾਨੂੰ ਦੱਸ ਦੇਈਏ ਕਿ ਦਿੱਲੀ ‘ਚ ਇਹ ਪਹਿਲਾਂ ਹਾਦਸਾ ਨਹੀਂ ਹੈ, ਇਸ ਮਹੀਨੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ‘ਚ ਕਈ ਇਮਾਰਤਾਂ ਡਿੱਗ ਚੁੱਕੀਆਂ ਹਨ, ਜਿਨ੍ਹਾਂ ‘ਚ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।

-PTC News