Tue, May 7, 2024
Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

Written by  Jashan A -- January 07th 2019 03:48 PM
ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਰਟੀ ਅਤੇ ਸਰਕਾਰ ਸਬੰਧੀ ਮੁੱਦਿਆਂ ਬਾਰੇ ਰਾਹੁਲ ਗਾਂਧੀ ਨਾਲ ਵਿਚਾਰ-ਚਰਚਾ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਆਮ ਆਦਮੀ ਪਾਰਟੀ ਦੇ ਨਾਲ ਗਠਜੋੜ ਕੀਤੇ ਜਾਣ ਦੀ ਜ਼ਰੂਰਤ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਹੀ ਕਿਹਾ ਹੈ ਕਿ ਆਮ ਆਦਮੀ ਪਾਰਟੀ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਣਾ ਹੈ। ਸਰਕਾਰ ਅਤੇ ਪਾਰਟੀ ਨਾਲ ਸਬੰਧਤ ਮੁੱਦਿਆਂ ਬਾਰੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਮੀਡੀਆ ਨਾਲ ਇੱਕ ਗੈਰ-ਰਸਮੀ ਗੱਲਬਾਤ ਮੌਕੇ ਮੁੱਖ ਮੰਤਰੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਉਪਰੋਕਤ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਤਿੰਨ ਸੂਬਿਆਂ ਵਿਚ ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਹੋਈ ਹੂੰਝਾ-ਫੇਰੂ ਜਿੱਤ ਲਈ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ। ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਕੋਈ ਵੀ ਹੋਂਦ ਨਾ ਹੋਣ ਅਤੇ ਅਰਵਿੰਦ ਕੇਜਰੀਵਾਲ ਦੀ ਪਾਰਟੀ ਨਾਲ ਕਾਂਗਰਸ ਨੂੰ ਸੂਬੇ ਵਿਚ ਗਠਜੋੜ ਨਾ ਕਰਨ ਦੀ ਕੋਈ ਵੀ ਜ਼ਰੂਰਤ ਨਾ ਹੋਣ ਦੀ ਗੱਲ ਆਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਇਹ ਵਿਚਾਰ ਪਹਿਲਾਂ ਹੀ ਪਾਰਟੀ ਹਾਈਕਮਾਂਡ ਕੋਲ ਪ੍ਰਗਟ ਕਰ ਦਿੱਤੇ ਹਨ ਅਤੇ ਅੱਜ ਦੀ ਮੀਟਿੰਗ ਦੌਰਾਨ ਰਾਹੁਲ ਗਾਂਧੀ ਨਾਲ ਇਸ ਬਾਰੇ ਕੋਈ ਵਿਚਾਰ-ਵਟਾਂਦਰਾ ਨਹੀਂ ਹੋਇਆ। ਹੋਰ ਪੜ੍ਹੋ:ਆਮ ਆਦਮੀ ਪਾਰਟੀ ਨੂੰ ਇੱਕ ਹੋਰ ਵੱਡਾ ਝਟਕਾ ,ਇਸ ਆਗੂ ਨੇ ਦੀਵਾਲੀ ਤੋਂ ਪਹਿਲਾਂ ਕੀਤਾ ਧਮਾਕਾ ਆਉਂਦੀਆਂ ਲੋਕ ਸਭਾ ਚੋਣਾਂ ਦੇ ਸੰਦਰਭ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਕੋਈ ਹੋਂਦ ਨਹੀਂ ਹੈ ਅਤੇ ਇਹ ਪੂਰੀ ਤਰ੍ਹਾਂ ਬੇਜਾਨ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਕਿ ਰਾਸ਼ਟਰੀ ਪ੍ਰਸਥਿਤੀਆਂ ਅਤੇ ਚੋਣ ਸੰਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦੇ ਨਾਲ ਗਠਜੋੜ ਦਾ ਫੈਸਲਾ ਕਾਂਗਰਸ ਹਾਈਕਮਾਂਡ ਵੱਲੋਂ ਲਿਆ ਜਾਵੇਗਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਉਸ ਅਨੁਸਾਰ ਚੱਲਿਆ ਜਾਵੇਗਾ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ 13 ਦੀਆਂ 13 ਸੀਟਾਂ 'ਤੇ ਜਿੱਤ ਹਾਸਲ ਕਰੇਗੀ ਅਤੇ ਜਿੱਤਣ ਵਾਲੇ ਉਮੀਦਵਾਰਾਂ ਦੀ ਪਾਰਟੀ ਵੱਲੋਂ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਹੈ। ਹੋਰ ਪੜ੍ਹੋ:ਕਰਤਾਰਪੁਰ ਸਾਹਿਬ ਲਾਂਘਾ ‘ਅਮਨ ਦਾ ਪੁਲ’: ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ ਵਿਚ ਸੰਭਵੀ ਰੱਦੋ-ਬਦਲ ਦੇ ਸਬੰਧ ਵਿਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਅੱਜ ਦੀ ਮੀਟਿੰਗ ਦੌਰਾਨ ਮੰਤਰੀਆਂ ਦੇ ਵਿਭਾਗ ਬਦਲਣ ਬਾਰੇ ਕੋਈ ਵੀ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ। ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਨੇ ਆਪਣੇ ਪਾਸੇ ਪਹਿਲਾਂ ਹੀ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਇਮਾਰਤੀ ਬੁਨਿਆਦੀ ਢਾਂਚੇ ਦੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੇ ਸਿੱਧੂ ਨੂੰ ਉੱਥੇ ਨਾ ਜਾਣ ਦੀ ਸਲਾਹ ਦਿੱਤੀ ਸੀ ਅਤੇ ਉਨ੍ਹਾਂ ਨੇ ਪੰਜਾਬ ਵਿਚ ਗੜਬੜ ਪੈਦਾ ਕਰਨ ਦੀਆਂ ਆਈ.ਐਸ.ਆਈ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਕਸ਼ਮੀਰ ਵਿਚ ਪਾਕਿਸਤਾਨ ਵੱਲੋਂ ਭਾਰਤੀ ਫੌਜੀਆਂ ਦੀਆਂ ਬਿਨਾਂ ਭੜਕਾਹਟ ਹੱਤਿਆਵਾਂ ਦੇ ਮੱਦੇਨਜ਼ਰ ਖੁਦ ਪਾਕਿਸਤਾਨ ਦੇ ਸੱਦੇ ਨੂੰ ਠੁਕਰਾ ਦਿੱਤਾ ਸੀ। -PTC News


Top News view more...

Latest News view more...