ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਪੰਜਾਬ ਆਉਣਗੇ
ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਹਾਸਿਲ ਕਰ ਕੇ ਸਰਕਾਰ ਬਣਾ ਲਈ ਹੈ। ਭਗਵੰਤ ਸਿੰਘ ਮਾਨ ਨੇ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਹਲਫ ਲੈ ਲਿਆ ਤੇ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਨਵੀਂ ਵਜ਼ਾਰਤ ਨੇ ਵੀ ਸਹੁੰ ਚੁੱਕ ਲਈ ਹੈ। ਭਗਵੰਤ ਸਿੰਘ ਮਾਨ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਉਤੇ ਸ਼ਿਕੰਜਾ ਕੱਸਣ ਦਾ ਦਾਅਵਾ ਕੀਤਾ ਹੈ। ਸਰਕਾਰੀ ਅਧਿਕਾਰੀਆਂ ਨੂੰ ਵੀ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਜ ਆਮ ਆਦਮੀ ਪਾਰਟੀ ਦੀ ਕੈਬਨਿਟ ਦੀ ਪਹਿਲੀ ਮੀਟਿੰਗ ਹੋਈ। ਇਸ ਵਿੱਚ 25000 ਨੌਕਰੀਆਂ ਦੇਣ ਦਾ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਇਕਾਈ ਨੂੰ ਵਧਾਈ ਦਿੱਤੀ।
ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਕੱਲ੍ਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ ਲਗਾਉਣ। ਇਸ ਸਮੇਂ ਸਵੇਰੇ 10.30 ਮੋਹਾਲੀ ਦੇ ਨਿੱਜੀ ਹੋਟਲ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਨਾਲ ਮੁਲਾਕਾਤ ਕਰਨਗੇ ਅਤੇ ਵਿਕਾਸ ਦੀ ਰੂਪ-ਰੇਖਾ ਉਲੀਕਣਗੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਪਾਰਟੀ ਦੀਆਂ ਗਾਈਡਲਾਈਨਜ਼ ਬਾਰੇ ਵਿਧਾਇਕਾਂ ਨਾਲ ਚਰਚਾ ਹੋਵੇਗੀ ਤੇ ਨਵੇਂ ਮੰਤਰੀ ਨੂੰ ਪਾਰਟੀ ਦੇ ਪਹਿਲੇ ਕੰਮਾਂ ਬਾਰੇ ਨਿਰਦੇਸ਼ ਦਿੱਤੇ ਜਾਣਗੇ। ਇਸ ਮੌਕੇ ਸਭ ਤੋਂ ਪਹਿਲਾਂ ਕਿਹੜੇ ਕੰਮਾਂ ਨੂੰ ਤਰਜੀਹ ਦਿੱਤੀ ਜਾਣੀ ਹੈ ਉਸ ਸਬੰਧੀ ਖ਼ਾਸ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਚੀਨ ਤੇ ਯੂਰਪ ਦੇਸ਼ਾਂ 'ਚ ਕੋਵਿਡ-19 ਦਾ ਕਹਿਰ; ਕੇਂਦਰ ਨੇ ਸਾਰੇ ਸੂਬਿਆਂ ਨੂੰ ਦਿੱਤੀਆਂ ਹਦਾਇਤਾਂ