ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ , ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਕਰਨਗੇ ਪ੍ਰਚਾਰ

Delhi Election 2020 : BJP Released 40 Star Campaigners List
ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ , ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਕਰਨਗੇਪ੍ਰਚਾਰ 

ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ , ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਕਰਨਗੇ ਪ੍ਰਚਾਰ:ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਤੋਂ ਬਾਅਦ ਹੁਣ ਭਾਜਪਾ ਨੇ ਵੀ ਆਪਣੇ 40ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਇਸ ਸੂਚੀ ਵਿੱਚ ਦਿੱਲੀ ਦੇ ਨਵੇਂ ਸੰਸਦ ਮੈਂਬਰਾਂ ਦੇ ਨਾਮ ਸ਼ਾਮਲ ਹਨ। ਇਸ ਤੋਂ ਇਲਾਵਾ ਸੰਨੀ ਦਿਓਲ ਅਤੇ ਹੇਮਾ ਮਾਲਿਨੀ ਦੇ ਨਾਮ ਵੀ ਸੂਚੀ ਵਿਚ ਸ਼ਾਮਲ ਹਨ।

Delhi Election 2020 : BJP Released 40 Star Campaigners List
ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ , ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਕਰਨਗੇਪ੍ਰਚਾਰ

ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇਪੀ ਨੱਡਾ, ਰਾਜਨਾਥ ਸਿੰਘ, ਨਿਤਿਨ ਗਡਕਰੀ ਪਹਿਲੇ ਸਥਾਨ ‘ਤੇ ਹਨ। ਇਨ੍ਹਾਂ ਤੋਂ ਇਲਾਵਾ ਦਿੱਲੀ ਤੋਂ ਸੰਸਦ ਹੰਸਰਾਜ ਹੰਸ, ਗੌਤਮ ਗੰਭੀਰ, ਰਵੀਕਿਸ਼ਨ, ਭੋਜਪੁਰੀ ਫ਼ਿਲਮ ਸਟਾਰ ਦਿਨੇਸ਼ ਲਾਲ ਯਾਦਵ ਨਿਰਹੁਆ ਦੇ ਇਸ ਸੂਚੀ ਵਿੱਚ ਸ਼ਾਮਿਲ ਹਨ।

Delhi Election 2020 : BJP Released 40 Star Campaigners List
ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ , ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਕਰਨਗੇਪ੍ਰਚਾਰ

ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ 8 ਫਰਵਰੀ ਨੂੰ ਹੋਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਦੇ ਨਤੀਜੇ 11 ਫਰਵਰੀ ਨੂੰ ਸਾਹਮਣੇ ਆਉਣਗੇ। ਇਸ ਦੇ ਨਾਲ ਹੀ ਨਾਮਜ਼ਦਗੀ ਵਾਪਸ ਲੈਣ ਦੀ ਪ੍ਰਕਿਰਿਆ 24 ਜਨਵਰੀ ਤੱਕ ਜਾਰੀ ਰਹੇਗੀ। ਨਾਮਜ਼ਦਗੀਆਂ ਤੋਂ ਬਾਅਦ ਹੁਣ ਉਮੀਦਵਾਰਾਂ ਦੀ ਚੋਣ ਮੁਹਿੰਮ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਰੋਡ ਸ਼ੋਅ ਆਯੋਜਿਤ ਕੀਤੇ ਜਾ ਰਹੇ ਹਨ।

-PTCNews