Sat, May 11, 2024
Whatsapp

Delhi Election Result: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣਗੇ ਅੱਜ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ

Written by  Jashan A -- February 11th 2020 07:31 AM -- Updated: February 11th 2020 04:12 PM
Delhi Election Result: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣਗੇ ਅੱਜ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ

Delhi Election Result: ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣਗੇ ਅੱਜ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ

Delhi Election Result: ਬੀਤੀ 8 ਫਰਵਰੀ ਨੂੰ ਦਿੱਲੀ 'ਚ ਵਿਧਾਨ ਸਭਾ ਚੋਣ ਲਈ ਹੋਈ ਵੋਟਿੰਗ ਦੀ ਗਿਣਤੀ ਅੱਜ ਹੋਵੇਗੀ ਯਾਨੀ ਕਿ ਅੱਜ ਦਿੱਲੀ ਚੋਣਾਂ ਦੇ ਨਤੀਜੇ ਆਉਣਗੇ। ਅੱਜ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਤੇ ਸ਼ਾਮ ਤੱਕ ਸਾਰੀਆਂ ਸੀਟਾਂ ਦੀ ਗਿਣਤੀ ਮੁਕੰਮਲ ਕਰ ਲਈ ਜਾਵੇਗੀ। ਜਿਸ ਤੋਂ ਬਾਅਦ ਇਹ ਸਾਫ ਹੋ ਜਾਵੇਗਾ ਕਿ ਇਸ ਵਾਰ ਦਿੱਲੀ ਦਾ ਤਾਜ ਕਿਸ ਦੇ ਸਿਰ ਸਜੇਗਾ। ਚੋਣ ਕਮਿਸ਼ਨ ਵੱਲੋਂ ਵੋਟਾਂ ਦੀ ਗਿਣਤੀ ਦੇ ਸਿਲਸਿਲੇ 'ਚ ਵੋਟਾਂ ਦੀ ਗਿਣਤੀ ਕੇਂਦਰ ਦੀ ਸਖਤ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਵਧੇਰੇ ਐਗਜ਼ਿਟ ਪੋਲ ਦੇ ਅੰਕੜੇ ਦੱਸ ਰਹੇ ਹਨ ਕਿ ਅਰਵਿੰਦ ਕੇਜਰੀਵਾਲ ਦਿੱਲੀ ਵਿਚ 'ਹੈਟ੍ਰਿਕ' ਲਗਾਉਣਗੇ। ਹਾਲਾਂਕਿ, ਭਾਜਪਾ ਆਪਣੇ ਆਪ ਸਰਕਾਰ ਬਣਾਉਣ ਦਾ ਦਾਅਵਾ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ 'ਚ 62.59 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਸਾਲ 2015 'ਚ 67.47 ਪ੍ਰਤੀਸ਼ਤ ਵੋਟਿੰਗ ਹੋਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਾਰ ਕੁੱਲ 672 ਉਮੀਦਵਾਰਾਂ ਨੇ ਦਿੱਲੀ ਚੋਣਾਂ ਲੜੀਆਂ ਤੇ ਇਸ 'ਚ 593 ਮਰਦ ਅਤੇ 79 ਮਹਿਲਾ ਉਮੀਦਵਾਰ ਸ਼ਾਮਲ ਸਨ। https://twitter.com/ani_digital/status/1227042777390665729?s=20 ਜ਼ਿਕਰਯੋਗ ਹੈ ਕਿ ਦਿੱਲੀ 'ਚ ਵਿਧਾਨ ਸਭਾ ਦੀਆਂ 70 ਸੀਟਾਂ ਹਨ, ਜਿਨ੍ਹਾਂ 'ਤੇ ਵੱਖ-ਵੱਖ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਸਨ। ਸਰਕਾਰ ਬਣਾਉਣ ਦਾ ਬਹੁਗਿਣਤੀ ਅੰਕੜਾ 36 ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਨੇ 67 ਸੀਟਾਂ ਜਿੱਤੀਆਂ ਸੀ ਤੇ ਇਸ ਵਾਰ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਸਾਰੀਆਂ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ। -PTC News


Top News view more...

Latest News view more...