ਮੁੱਖ ਖਬਰਾਂ

ਦਿੱਲੀ: ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ

By Jashan A -- November 17, 2019 10:11 am -- Updated:November 17, 2019 11:22 am

ਦਿੱਲੀ: ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ,ਨਵੀਂ ਦਿੱਲੀ: ਦਿੱਲੀ ਦੇ ਨਰੇਲਾ ਇਲਾਕੇ 'ਚ ਪਲਾਸਟਿਕ ਦੀ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਇੰਨੀ ਭਿਆਨਕ ਰੂਪ 'ਚ ਲੱਗੀ ਕਿ ਫੈਕਟਰੀ ਦਾ ਸਾਰਾ ਸਾਮਾਨ ਸੜ੍ਹ ਗਿਆ, ਜਿਸ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

Delhiਇਸ ਹਾਦਸੇ ਦੌਰਾਨ 2 ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਹੜਕੰਪ ਮੱਚ ਗਿਆ ਹੈ। ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਪਹੁੰਚੀਆਂ ਅਤੇ ਕਾਫੀ ਯਤਨਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ ਫਿਲਹਾਲ ਹੁਣ ਵੀ ਰਾਹਤ-ਬਚਾਅ ਕਾਰਜ ਜਾਰੀ ਹੈ।

ਹੋਰ ਪੜ੍ਹੋ: 2 ਗੱਡੀਆਂ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, 7 ਲੋਕ ਜ਼ਖਮੀ

Delhiਫਾਇਰ ਵਿਭਾਗ ਮੁਤਾਬਕ ਸ਼ਾਰਟ ਸਰਕਿਟ ਕਾਰਨ ਇਹ ਹਾਦਸਾ ਵਾਪਰਿਆ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share