ਦਿੱਲੀ ਦੇ ਕੇਸ਼ਵਪੁਰਮ ਇਲਾਕੇ 'ਚ ਬੂਟ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਿਕ ਅੱਗ

By Shanker Badra - May 26, 2020 1:05 pm

ਦਿੱਲੀ ਦੇ ਕੇਸ਼ਵਪੁਰਮ ਇਲਾਕੇ 'ਚ ਬੂਟ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਭਿਆਨਿਕ ਅੱਗ:ਨਵੀਂ ਦਿੱਲੀ : ਦਿੱਲੀ ਦੇ ਕੇਸ਼ਵਪੁਰਮ ਇਲਾਕੇ 'ਚ ਬੂਟ ਬਣਾਉਣ ਵਾਲੀ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 24 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ ਜਾਰੀ ਹਨ।

ਦਿੱਲੀ ਦਮਕਲ ਮਹਿਕਮਾ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਸਵੇਰੇ 8.34 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਦਮਕਲ ਮਹਿਕਮੇ ਦੀਆਂ 24 ਗੱਡੀਆਂ ਨੂੰ ਹਾਦਸੇ ਵਾਲੀ ਜਗ੍ਹਾ 'ਤੇ ਭੇਜਿਆ ਗਿਆ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਸ ਤੋਂ ਪਹਿਲਾਂ ਬੀਤੀ ਰਾਤ ਦਿੱਲੀ ਦੇ ਦੱਖਣ-ਪੂਰਬੀ ਖੇਤਰ ਦੇ ਤੁਗਲਕਾਬਾਦ ਪਿੰਡ 'ਚ ਅੱਗ ਲੱਗਣ ਨਾਲ 250 ਝੌਂਪੜੀਆਂ ਸੜ ਗਈਆਂ ਹਨ।  ਜਿਸ ਤੋਂ ਬਾਅਦ ਅੱਗ ਬੁਝਾਊ ਦਸਤਿਆਂ ਦੀਆਂ 28 ਗੱਡੀਆਂ ਨੂੰ ਅੱਗ ਵਾਲੀ ਜਗ੍ਹਾ ਭੇਜਿਆ ਗਿਆ ਅਤੇ ਅੱਗ 'ਤੇ ਸਵੇਰੇ 3.30 ਵਜੇ ਕਾਬੂ ਪਾਇਆ ਗਿਆ ਹੈ।
-PTCNews

adv-img
adv-img