Thu, Apr 25, 2024
Whatsapp

ਦਿੱਲੀ ਅਗਨੀਕਾਂਡ : PM ਮੋਦੀ ,ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ , PMO ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Written by  Shanker Badra -- December 08th 2019 02:13 PM
ਦਿੱਲੀ ਅਗਨੀਕਾਂਡ : PM ਮੋਦੀ ,ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ , PMO ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਦਿੱਲੀ ਅਗਨੀਕਾਂਡ : PM ਮੋਦੀ ,ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ , PMO ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਦਿੱਲੀ ਅਗਨੀਕਾਂਡ : PM ਮੋਦੀ ,ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ , PMO ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ:ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇੱਕ ਘਰ 'ਚ ਭਿਆਨਕ ਅੱਗ ਲੱਗ ਗਈ ਹੈ। ਇਸ ਅਗਨੀਕਾਂਡ 'ਚ ਹੁਣ ਤੱਕ 43 ਲੋਕ ਆਪਣੀ ਜਾਨ ਗੁਆ ਚੁੱਕੇ ਹਨ।ਹੁਣ ਤੱਕ 50 ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ। ਜਦੋਂ ਕਿ ਰਾਜਧਾਨੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦੋ ਦਰਜਨ ਤੋਂ ਵੱਧ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ।ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਉੱਤੇ ਕਾਬੂ ਪਾਉਣ ਲਈ 15 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ ਤੇ ਕਾਬੂ ਪਾਉਣ ਦੀਆਂਕੋਸ਼ਿਸ਼ਾਂ ਜਾਰੀ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਅਜੇ ਵੀ ਲੋਕਾਂ ਨੂੰ ਬਾਹਰ ਕੱਢਣ ਵਿੱਚ ਲੱਗੀ ਹੋਈਆਂ ਹਨ। [caption id="attachment_367397" align="aligncenter" width="300"]Delhi Fire: PM Modi, Amit Shah , Rahul Gandhi Loss In Anaj Mandi Blaze , PMO Victims Families Compensation ਦਿੱਲੀ ਅਗਨੀਕਾਂਡ : PM ਮੋਦੀ ,ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇਜਤਾਇਆਦੁੱਖ , PMO ਵੱਲੋਂਪੀੜਤਾਂ ਲਈ ਮੁਆਵਜ਼ੇ ਦਾ ਐਲਾਨ[/caption] ਇਸ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਦੁੱਖ ਜਤਾਇਆ ਹੈ। ਮੋਦੀ ਨੇ ਟਵੀਟ ਕਰਕੇ ਕਿਹਾ, ''ਰਾਣੀ ਝਾਂਸੀ ਰੋਡ 'ਤੇ ਦਿੱਲੀ ਦੀ ਅਨਾਜ ਮੰਡੀ 'ਚ ਲੱਗੀ ਅੱਗ ਬਹੁਤ ਭਿਆਨਕ ਹੈ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਦੇ ਨਾਲ ਹੈ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਇਸ ਘਟਨਾ 'ਚ ਗੁਆ ਦਿੱਤਾ। ਜ਼ਖ਼ਮੀਆਂ ਦੇ ਜਲਦੀ ਹੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ। ਅਧਿਕਾਰੀ ਘਟਨਾ ਵਾਲੀ ਥਾਂ 'ਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। [caption id="attachment_367396" align="aligncenter" width="300"]Delhi Fire: PM Modi, Amit Shah , Rahul Gandhi Loss In Anaj Mandi Blaze , PMO Victims Families Compensation ਦਿੱਲੀ ਅਗਨੀਕਾਂਡ : PM ਮੋਦੀ ,ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇਜਤਾਇਆਦੁੱਖ , PMO ਵੱਲੋਂਪੀੜਤਾਂ ਲਈ ਮੁਆਵਜ਼ੇ ਦਾ ਐਲਾਨ[/caption] ਇਸ ਦੌਰਾਨ ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਵਲੋਂ ਦਿੱਲੀ ਅਗਨੀਕਾਂਡ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਜ਼ਖ਼ਮੀਆਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਪੀ.ਐੱਮ.ਓ. ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ, ''ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ 'ਚ ਅੱਗ ਕਾਰਨ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਪ੍ਰਧਾਨ ਮੰਤਰੀ ਰਾਹਤ ਕੋਸ਼ 'ਚੋਂ ਹਰੇਕ ਨੂੰ 2-2 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਅੱਗ ਕਾਰਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਲੋਕਾਂ ਲਈ ਵੀ 50,000-50,000 ਰੁਪਏ ਦੀ ਮਨਜ਼ੂਰੀ ਦਿੱਤੀ ਹੈ। [caption id="attachment_367395" align="aligncenter" width="300"] Delhi Fire: PM Modi, Amit Shah , Rahul Gandhi Loss In Anaj Mandi Blaze , PMO Victims Families Compensation ਦਿੱਲੀ ਅਗਨੀਕਾਂਡ : PM ਮੋਦੀ ,ਅਮਿਤ ਸ਼ਾਹ ਤੇ ਰਾਹੁਲ ਗਾਂਧੀ ਨੇਜਤਾਇਆਦੁੱਖ , PMO ਵੱਲੋਂਪੀੜਤਾਂ ਲਈ ਮੁਆਵਜ਼ੇ ਦਾ ਐਲਾਨ[/caption] ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅਨਾਜ ਮੰਡੀ 'ਚ ਫੈਕਟਰੀ 'ਚ ਅੱਗ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਹਾਦਸਾ ਹੈ। ਕੇਜਰੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਵਲੋਂ 10-10 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਵੀ ਦਿੱਲੀ ਸਰਕਾਰ ਵਲੋਂ ਕਰਾਇਆ ਜਾਵੇਗਾ। -PTCNews


Top News view more...

Latest News view more...