Fri, Sep 11, 2026
Whatsapp

ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚ ਹੋਈ ਫਾਇਰਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

Reported by:  PTC News Desk  Edited by:  Shanker Badra -- January 30th 2020 08:50 PM
ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚ ਹੋਈ ਫਾਇਰਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚ ਹੋਈ ਫਾਇਰਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ

ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚ ਹੋਈ ਫਾਇਰਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ:ਨਵੀਂ ਦਿੱਲੀ : ਦਿੱਲੀ ਦੇ ਜਾਮਿਆ 'ਚ ਹੋਈ ਫਾਇਰਿੰਗ ਦੀ ਘਟਨਾ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਿੱਲੀ 'ਚ ਜੋ ਗੋਲੀ ਚੱਲਣ ਦੀ ਘਟਨਾ ਹੋਈ ਹੈ ,ਉਸ 'ਤੇ ਮੈਂ ਦਿੱਲੀ ਪੁਲਿਸ ਦੇ ਕਮਿਸ਼ਨਰ ਨਾਲ ਗੱਲ ਕੀਤੀ ਹੈ। [caption id="attachment_384861" align="aligncenter" width="300"]Delhi firing In outside Jamia Area ,Amit Shah Statement ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚ ਹੋਈ ਫਾਇਰਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ[/caption] ਉਨ੍ਹਾਂ ਨੇ ਸਖ਼ਤ ਤੋਂ ਸਖ਼ਤ ਕਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਇਸ ਤਰ੍ਹਾਂ ਦੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ 'ਤੇ ਗੰਭੀਰਤਾ ਨਾਲ ਕਾਰਵਾਈ ਕੀਤੀ ਜਾਵੇਗੀ ਤੇ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਹਾਲਾਂਕਿ, ਬਾਅਦ ਵਿੱਚ ਉਸ ਵਿਅਕਤੀ ਨੂੰ ਪੁਲਿਸ ਨੇ ਫੜ ਲਿਆ ਅਤੇ ਹਿਰਾਸਤ ਵਿੱਚ ਲੈ ਲਿਆ। [caption id="attachment_384860" align="aligncenter" width="300"]Delhi firing In outside Jamia Area ,Amit Shah Statement ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚਹੋਈ ਫਾਇਰਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ[/caption] ਇਹ ਸਾਰੀ ਘਟਨਾ ਟੈਲੀਵਿਜ਼ਨ ਕੈਮਰਿਆਂ ਵਿੱਚ ਰਿਕਾਰਡ ਹੋ ਗਈ ,ਜਿਸ ਵਿੱਚ ਦਿਖਿਆ ਸੀ ਕਿ ਇੱਕ ਵਿਅਕਤੀ ਹਲਕੇ ਰੰਗ ਦੀ ਪੈਂਟ ਅਤੇ ਇੱਕ ਜੈਕੇਟ ਪਹਿਨੇ ਹੋਏ ਸੀ ਅਤੇ ਪੁਲਿਸ ਵੱਲੋਂ ਬੈਰੀਕੇਡ ਕੀਤੀ ਗਈ ਖਾਲੀ ਗਲੀ ਵਿੱਚੋਂ ਬਾਹਰ ਨਿਕਲਦਾ ਹੈ ਅਤੇ ਪ੍ਰਦਰਸ਼ਨਕਾਰੀਆਂ ਉੱਤੇ ਗੁੱਸਾ ਕਰਦਾ ਹੋਇਆ ਕਹਿੰਦਾ ਹੈ "ਯੇ ਲੋ ਆਜ਼ਾਦੀ"। [caption id="attachment_384862" align="aligncenter" width="300"]Delhi firing In outside Jamia Area ,Amit Shah Statement ਦਿੱਲੀ ਦੀ ਜਾਮੀਆ ਯੂਨੀਵਰਸਿਟੀ ਵਿੱਚ ਹੋਈ ਫਾਇਰਿੰਗ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਵੱਡਾ ਬਿਆਨ[/caption] ਦੱਸ ਦੇਈਏ ਕਿ ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿੱਚ ਅੱਜ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੁੱਧ ਪ੍ਰਦਰਸ਼ਨ ਕਰ ਰਹੇ ਇੱਕ ਸਮੂਹ ਨੂੰ ਇੱਕ ਵਿਅਕਤੀ ਨੇ ਪਿਸਤੌਲ ਨਾਲ ਗੋਲੀ ਮਾਰ ਦਿੱਤੀ ਅਤੇ ਹਥਿਆਰ ਲਹਿਰਾਉਂਦੇ ਹੋਏ ਆਰਾਮ ਨਾਲ ਨਿਕਲ ਗਿਆ। -PTCNews
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK