Thu, Apr 25, 2024
Whatsapp

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦਾ ਦੇਹਾਂਤ, PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ

Written by  Jashan A -- July 20th 2019 07:31 PM
ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦਾ ਦੇਹਾਂਤ, PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦਾ ਦੇਹਾਂਤ, PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦਿਕਸ਼ਿਤ ਦਾ ਦੇਹਾਂਤ, PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ,ਨਵੀਂ ਦਿੱਲੀ: ਅੱਜ ਦੁਪਹਿਰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ਼ ਨੇਤਾ ਸ਼ੀਲਾ ਦੀਕਸ਼ਿਤ ਦੁਨੀਆ ਨੂੰ ਅਲਵਿਦਾ ਕਹਿ ਗਏ। 81 ਸਾਲ ਦੀ ਉਮਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਉਹ ਲਗਭਗ 15 ਸਾਲਾਂ ਤੱਕ ਦਿੱਲੀ 'ਚ ਮੁੱਖ ਮੰਤਰੀ ਦੇ ਅਹੁਦਾ 'ਤੇ ਰਹੇ। ਮਿਲੀ ਜਾਣਕਾਰੀ ਮੁਤਾਬਕ ਪਿਛਲੇ ਕੁਝ ਦਿਨਾਂ ਤੋਂ ਸ਼ੀਲਾ ਦੀਕਸ਼ਤ ਬੀਮਾਰ ਚੱਲ ਰਹੇ ਸੀ। ਸ਼ੀਲਾ ਇਸ ਸਾਲ ਉੱਤਰ ਪੂਰਬੀ ਦਿੱਲੀ ਤੋਂ ਲੋਕ ਸਭਾ ਚੋਣਾਂ ਲੜੀ ਸੀ ਪਰ ਉਨ੍ਹਾਂ ਨੂੰ ਭਾਜਪਾ ਦੇ ਮਨੋਜ ਤਿਵਾੜੀ ਸਾਹਮਣੇ ਹਾਰ ਦਾ ਸਾਹਮਣਾ ਕਰਨਾ ਪਿਆ ਸੀ।ਜ਼ਿਕਰਯੋਗ ਹੈ ਕਿ ਸ਼ੀਲਾ ਦਿਕਸ਼ਿਤ ਦਾ ਜਨਮ 31 ਮਾਰਚ 1931 ਨੂੰ ਪੰਜਾਬ ਦੇ ਕਪੂਰਥਲਾ ਵਿੱਚ ਹੋਇਆ ਸੀ। ਉਹ 1998 ਤੋਂ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਰਹੇ ਹਨ। ਇਸ ਦੇ ਇਲਾਵਾ 2014 ਵਿੱਚ ਉਨ੍ਹਾਂ ਨੂੰ ਕੇਰਲ ਦਾ ਰਾਜਪਾਲ ਬਣਾਇਆ ਗਿਆ ਸੀ ,ਹਾਲਾਂਕਿ ਉਨ੍ਹਾਂ ਨੇ 25 ਅਗਸਤ 2014 ਨੂੰ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ। ਹੋਰ ਪੜ੍ਹੋ : 16ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਸ਼ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤੇ ਹਸਤਾਖ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ,'' ਉਹ ਜੀਵਨ ਭਰ ਕਾਂਗਰਸ ਦੇ ਮੈਂਬਰ ਰਹੇ ਅਤੇ 3 ਵਾਰ ਦਿੱਲੀ ਦੀ ਮੁੱਖ ਮੰਤਰੀ ਵੀ ਰਹੇ। ਉਨ੍ਹਾਂ ਨੇ ਦਿੱਲੀ ਦੇ ਚਿਹਰੇ ਨੂੰ ਬਦਲ ਕੇ ਰੱਖ ਦਿੱਤਾ।''

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ, '' ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਮੈਂ ਕਾਫੀ ਸਦਮੇ 'ਚ ਹਾਂ। ਉਨ੍ਹਾਂ ਦੀ ਮੌਤ ਹੋਣ ਕਾਰਨ ਦੇਸ਼ ਨੇ ਦਿੱਗਜ਼ ਕਾਂਗਰਸ ਨੇਤਾ ਨੂੰ ਗੁਆ ਦਿੱਤਾ। ਦਿੱਲੀ ਦੀ ਜਨਤਾ ਉਨ੍ਹਾਂ ਨੂੰ ਦਿੱਲੀ ਦੇ ਵਿਕਾਸ ਲਈ ਹਮੇਸ਼ਾ ਯਾਦ ਕਰਦੀ ਰਹੇਗੀ।'' ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਟਵੀਟ ਕਰਕੇ ਦੁੱਖ ਪ੍ਰਗਟਾਉਂਦਿਆਂ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦਾ ਕਾਰਜਕਾਲ ਰਾਜਧਾਨੀ ਦਿੱਲੀ ਲਈ ਮਹੱਤਵਪੂਰਨ ਬਦਲਾਅ ਦਾ ਦੌਰ ਸੀ, ਉਸ ਦੇ ਲਈ ਹਮੇਸ਼ਾ ਉਨ੍ਹਾਂ ਨੂੰ ਯਾਦ ਕੀਤਾ ਜਾਵੇਗਾ।'' ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ''ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ੍ਰੀਮਤੀ ਸ਼ੀਲਾ ਦੀਕਸ਼ਤ ਜੀ ਦੇ ਦੇਹਾਂਤ ਤੋਂ ਬਹੁਤ ਹੀ ਦੁੱਖ ਹੋਇਆ। ਮੈਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਹਮਦਰਦੀ ਦੀ ਭਾਵਨਾ ਜੁਟਾਉਂਦਾ ਹਾਂ। ਪ੍ਰਮਾਤਮਾ ਦੁੱਖ ਦੀ ਘੜੀ 'ਚ ਉਨ੍ਹਾਂ ਦੇ ਪਰਿਵਾਰ ਨੂੰ ਹੌਸਲਾ ਦੇਵੇ ਅਤੇ ਮਰਹੂਮ ਆਤਮਾ ਨੂੰ ਸ਼ਾਂਤੀ ਦੇਵੇ।'' ਸਾਬਕਾ ਵਿਦੇਸ਼ ਮੰਤਰੀ ਸ਼ੁਸਮਾ ਸਵਰਾਜ ਨੇ ਟਵੀਟ ਕਰਕੇ ਕਿਹਾ ਕਿ ਮੈਨੂੰ ਸ਼ੀਲਾ ਦੀਕਸ਼ਤ ਜੀ ਦੀ ਅਚਾਨਕ ਮੌਤ ਹੋਣ ਕਾਰਨ ਕਾਫੀ ਦੁੱਖ ਹੋਇਆ। ਅਸੀਂ ਰਾਜਨੀਤੀ 'ਚ ਵਿਰੋਧੀ ਸੀ ਪਰ ਨਿੱਜੀ ਜੀਵਨ 'ਚ ਦੋਸਤ ਸੀ। ਉਹ ਇੱਕ ਚੰਗੇ ਇਨਸਾਨ ਸੀ।'' -PTC News

Top News view more...

Latest News view more...