ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਿਸ਼ਤ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਿਸ਼ਤ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ,ਨਵੀਂ ਦਿੱਲੀ: ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਿਸ਼ਤ ਦਾ ਨੂੰ ਸਰਕਾਰੀ ਸਨਮਾਨ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਨਮ ਅੱਖਾਂ ਨਾਲ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਿਸ਼ਤ ਦਾ ਅੰਤਿਮ ਸੰਸਕਾਰ ਨਿਗਮ ਬੋਧ ਘਾਟ ‘ਤੇ ਕੀਤਾ ਗਿਆ।

ਇਸ ਮੌਕੇ ਕਾਂਗਰਸ, ਭਾਜਪਾ ਸਮੇਤ ਸਿਆਸੀ ਦਲਾਂ ਦੇ ਦਿੱਗਜ਼ ਨੇਤਾ ਸ਼ਾਮਲ ਹੋਏ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ੀਲਾ ਦੀਕਸ਼ਤ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ। ਸ਼ੀਲਾ ਦੀ ਅੰਤਿਮ ਵਿਦਾਈ ਦੇ ਸਮੇਂ ਸਮਰਥਕਾਂ ਨੇ ‘ਜਦੋਂ ਤਕ ਸੂਰਜ ਚਾਂਦ ਰਹੇਗਾ, ਸ਼ੀਲਾ ਜੀ ਦਾ ਨਾਮ ਰਹੇਗਾ’ ਦੇ ਨਾਅਰੇ ਲਾਏ।

ਹੋਰ ਪੜ੍ਹੋ: ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਕਾਂਗਰਸ ‘ਤੇ ਕੀਤਾ ਤਿੱਖਾ ਹਮਲਾ

ਇੱਥੇ ਦੱਸ ਦੇਈਏ ਕਿ 81 ਸਾਲ ਦੀ ਉਮਰ ‘ਚ ਸ਼ੀਲਾ ਦੀਕਸ਼ਤ ਦਾ ਦਿਲ ਦਾ ਦੌਰਾ ਪੈਣ ਕਾਰਨ ਸ਼ਨੀਵਾਰ ਯਾਨੀ ਕਿ ਕੱਲ ਦਿਹਾਂਤ ਹੋ ਗਿਆ ਸੀ। 3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੇ ਦਿਹਾਂਤ ਕਾਰਨ ਦਿੱਲੀ ‘ਚ ਦੋ ਦਿਨ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ।

-PTC News