Thu, Apr 25, 2024
Whatsapp

ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ, ਅੱਜ ਦੇ ਭਾਅ

Written by  Jashan A -- June 19th 2019 06:19 PM
ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ, ਅੱਜ ਦੇ ਭਾਅ

ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ, ਅੱਜ ਦੇ ਭਾਅ

ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, ਜਾਣੋ, ਅੱਜ ਦੇ ਭਾਅ,ਨਵੀਂ ਦਿੱਲੀ: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਅੱਜ ਇੱਕ ਵਾਰ ਫਿਰ ਤੋਂ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 20 ਰੁਪਏ ਵਧ ਕੇ 33,740 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ। ਉੱਥੇ ਹੀ ਚਾਂਦੀ ਵੀ 130 ਰੁਪਏ ਦੀ ਛਲਾਂਗ ਲਾ ਕੇ 38,350 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਦਿਨ ਬ ਦਿਨ ਵਧ ਰਹੀਆਂ ਇਹਨਾਂ ਕੀਮਤਾਂ ਨਾਲ ਸੋਨਾ ਖਰੀਦਣ ਵਾਲਿਆਂ ਨੂੰ ਜੇਬ੍ਹ ਢਿੱਲੀ ਕਰਨੀ ਪੈ ਰਹੀ ਹੈ। ਜੇ ਗੱਲ ਵਿਦੇਸ਼ੀ ਬਾਜ਼ਾਰਾਂ ਦੀ ਕੀਤੀ ਜਾਵੇ ਤਾਂ ਲੰਡਨ ਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ, ਉੱਥੇ ਸੋਨੇ ਦੀ ਕੀਮਤ 0.31 ਫੀਸਦੀ ਡਿੱਗ ਕੇ 1,341.87 ਡਾਲਰ ਪ੍ਰਤੀ ਔਂਸ 'ਤੇ ਰਹੀ। ਹੋਰ ਪੜ੍ਹੋ: ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਕੱਢਿਆ ਧੂੰਆਂ ,ਜਾਣੋਂ ਅੱਜ ਦਾ ਰੇਟ ਇਸ ਦੇ ਇਲਾਵਾ ਅਗਸਤ ਦਾ ਅਮਰੀਕੀ ਸੋਨਾ ਵਾਇਦਾ 1,336.60 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਿਹਾ। ਵਿਦੇਸ਼ੀ ਬਾਜ਼ਾਰ 'ਚ ਚਾਂਦੀ ਹਾਜ਼ਰ 0.48 ਫੀਸਦੀ ਡਿੱਗ ਕੇ 14.93 ਡਾਲਰ ਪ੍ਰਤੀ ਔਂਸ 'ਤੇ ਰਹੀ। -PTC News


Top News view more...

Latest News view more...