ਵਿਦੇਸ਼ ਜਾਣ ਵਾਲੇ ਲੋਕਾਂ ਲਈ ਵੱਡੀ ਰਾਹਤ, ਦਿੱਲੀ ਸਰਕਾਰ ਨੇ ਬਣਾਇਆ ਵਿਸ਼ੇਸ਼ ਟੀਕਾਕਰਨ ਕੇਂਦਰ 

By Shanker Badra - June 14, 2021 5:06 pm

ਨਵੀਂ ਦਿੱਲੀ : ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਵਿਦਿਆਰਥੀਆਂ, ਖਿਡਾਰੀਆਂ ਅਤੇ ਵਿਦੇਸ਼ ਜਾਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਲਈ ਸੋਮਵਾਰ ਨੂੰ ਰਾਜਧਾਨੀ ਵਿਚ ਇਕ ਵਿਸ਼ੇਸ਼ ਟੀਕਾਕਰਣ ਕੇਂਦਰ ਸ਼ੁਰੂ ਕੀਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਕਿ ਵਿਦਿਆਰਥੀ, ਖਿਡਾਰੀ ਅਤੇ ਕੰਮਕਾਰ ਦੇ ਸਿਲਸਿਲੇ ਵਿੱਚ ਵਿਦੇਸ਼ ਜਾਣ ਵਰਗੇ ਵਿਸੇਸ਼ ਕਾਰਨਾਂ ਕਰਕੇ ਲੋਕ ਕੋਵਿਡ -19 ਟੀਕਾ ਕੋਵਿਸ਼ਿਲਡ ਦੀ ਦੂਜੀ ਖੁਰਾਕ 28 ਦਿਨਾਂ ਦੇ ਅੰਤਰਾਲ ਤੇ ਲੈ ਸਕਦੇ ਹਨ।

ਵਿਦੇਸ਼ ਜਾਣ ਵਾਲੇ ਲੋਕਾਂ ਲਈ ਵੱਡੀ ਰਾਹਤ, ਦਿੱਲੀ ਸਰਕਾਰ ਨੇ ਬਣਾਇਆ ਵਿਸ਼ੇਸ਼ ਟੀਕਾਕਰਨ ਕੇਂਦਰ

ਪੜ੍ਹੋ ਹੋਰ ਖ਼ਬਰਾਂ : ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ

ਇਹ ਟੀਕਾਕਰਨ ਕੇਂਦਰ ਮੰਦਰ ਮਾਰਗ 'ਤੇ ਨਵਯੁਗ ਵਿਦਿਆਲਿਆ 'ਚ ਬਣਾਇਆ ਗਿਆ ਹੈ। ਟੀਕਾਕਰਨ ਲਈ ਕੇਂਦਰ ਆਉਣ ਵਾਲੇ ਲੋਕਾਂ ਨੂੰ ਆਪਣਾ ਪਾਸਪੋਰਟ ਅਤੇ ਯਾਤਰਾ ਸੰਬੰਧੀ ਦਸਤਾਵੇਜ਼ ਦਿਖਾਉਣੇ ਪੈਣਗੇ। ਅਧਿਕਾਰੀਆਂ ਅਨੁਸਾਰ ਇਹ ਸਹੂਲਤ ਉਨ੍ਹਾਂ ਲਈ ਹੈ ,ਜਿਨ੍ਹਾਂ ਨੂੰ 31 ਅਗਸਤ ਤੋਂ ਪਹਿਲਾਂ ਅੰਤਰਰਾਸ਼ਟਰੀ ਯਾਤਰਾ ਕਰਨੀ ਪਵੇਗੀ।

ਵਿਦੇਸ਼ ਜਾਣ ਵਾਲੇ ਲੋਕਾਂ ਲਈ ਵੱਡੀ ਰਾਹਤ, ਦਿੱਲੀ ਸਰਕਾਰ ਨੇ ਬਣਾਇਆ ਵਿਸ਼ੇਸ਼ ਟੀਕਾਕਰਨ ਕੇਂਦਰ

ਸਿਖਲਾਈ ਜਾਂ ਰੁਜ਼ਗਾਰ ਲਈ ਅੰਤਰਰਾਸ਼ਟਰੀ ਪੱਧਰ 'ਤੇ ਯਾਤਰਾ ਕਰਨ ਵਾਲੇ ਅਤੇ ਟੋਕਿਓ ਓਲੰਪਿਕਸ ਲਈ ਜਾ ਰਹੇ ਭਾਰਤੀ ਟੁਕੜੀ ਦੇ ਮੈਂਬਰਾਂ ਨੂੰ ਕੋਵਿਡਸ਼ਿਲਡ ਟੀਕੇ ਦੀ ਦੂਜੀ ਖੁਰਾਕ ਪ੍ਰਾਪਤ ਕਰਨ ਲਈ ਨਿਰਧਾਰਤ 84 ਦਿਨਾਂ ਦੀ ਮਿਆਦ ਦੇ ਅੰਦਰ ਛੋਟ ਦਿੱਤੀ ਜਾਵੇਗੀ। ਇਨ੍ਹਾਂ ਮਾਮਲਿਆਂ ਵਿੱਚ ਦੂਜੀ ਖੁਰਾਕ ਪਹਿਲੀ ਖੁਰਾਕ ਤੋਂ ਘੱਟੋ -ਘੱਟ 28 ਦਿਨਾਂ ਬਾਅਦ ਦਿੱਤੀ ਜਾ ਸਕਦੀ ਹੈ।

Delhi govt sets up vaccine centre for people travelling abroad for studies, work ਵਿਦੇਸ਼ ਜਾਣ ਵਾਲੇ ਲੋਕਾਂ ਲਈ ਵੱਡੀ ਰਾਹਤ, ਦਿੱਲੀ ਸਰਕਾਰ ਨੇ ਬਣਾਇਆ ਵਿਸ਼ੇਸ਼ ਟੀਕਾਕਰਨ ਕੇਂਦਰ

ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਇਸ ਹਸਪਤਾਲ 'ਚ ਹੁਣ 15 ਜੂਨ ਤੋਂ ਮਿਲੇਗੀ ਰੂਸ ਦੀ ਵੈਕਸੀਨ Sputnik V

ਰਾਜਧਾਨੀ ਦਿੱਲੀ ਵਿੱਚ 7 ਅਪ੍ਰੈਲ ਤੋਂ ਹੁਣ ਤੱਕ ਸਭ ਤੋਂ ਘੱਟ 255 ਨਵੇਂ ਕੋਰੋਨਾ ਵਾਇਰਸ ਸਾਹਮਣੇ ਆਏ ਹਨ ਅਤੇ 23 ਮਰੀਜ਼ਾਂ ਦੀ ਮੌਤ ਹੋ ਗਈ ਅਤੇ ਲਾਗ ਦੀ ਦਰ 0.35 ਪ੍ਰਤੀਸ਼ਤ ਤੱਕ ਹੇਠਾਂ ਆ ਗਈ। ਸਿਹਤ ਵਿਭਾਗ ਦੇ ਬੁਲੇਟਿਨ ਦੇ ਅਨੁਸਾਰ ਐਤਵਾਰ ਨੂੰ 23 ਮਰੀਜ਼ਾਂ ਦੀ ਮੌਤ ਦੇ ਨਾਲ ਰਾਜਧਾਨੀ ਵਿੱਚ ਇਸ ਮਹਾਂਮਾਰੀ ਕਾਰਨ 24,823 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
-PTCNews

adv-img
adv-img