Sat, Apr 20, 2024
Whatsapp

ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ: ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Written by  Jashan A -- June 16th 2019 03:29 PM -- Updated: June 16th 2019 05:27 PM
ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ: ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ: ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ: ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ,ਨਵੀਂ ਦਿੱਲੀ: ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਦਾ ਮਾਮਲਾ ਲਗਾਤਾਰ ਸਸੁਰਖੀਆਂ 'ਚ ਹੈ। ਜਿਸ ਨੂੰ ਲੈ ਕੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਦੇ ਨਾਲ ਮੁਲਾਕਾਤ ਕੀਤੀ। ਹਰਸਿਮਰਤ ਕੌਰ ਬਾਦਲ ਨੇ ਇਹ ਮੀਟਿੰਗ ਦਿੱਲੀ ਸਥਿਤ ਮੇਘਾਲਿਆ ਹਾਊਸ 'ਚ ਕੀਤੀ। ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਸ਼ਿਲਾਂਗ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਰਰੱਖੀ ਗਈ। ਹੋਰ ਪੜ੍ਹੋ:ਹੇਮਾ ਮਾਲਿਨੀ ਅੱਜ ਹਰਸਿਮਰਤ ਕੌਰ ਬਾਦਲ ਦੇ ਹੱਕ ‘ਚ ਮਾਨਸਾ ਵਿਖੇ ਕਰਨਗੇ ਰੋਡ ਸ਼ੋਅ ਉਥੇ ਹੀ ਮੇਘਾਲਿਆ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਸਿੱਖਾਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ ਦਿੱਤੀ ਗਈ ਹੈ ਤੇ ਉਥੇ ਰਹਿਣ ਵਾਲੇ ਹਰ ਨਾਗਰਿਕ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਸੈੱਲ ਟੀਮ ਕੱਲ੍ਹ ਸ਼ਿਲਾਂਗ ਜਾਵੇਗੀ। ਜ਼ਿਕਰਯੋਗ ਹੈ ਕਿ ਸ਼ਿਲਾਂਗ 'ਚ ਰਹਿੰਦੇ ਸਿੱਖਾਂ ਨੂੰ ਸਥਾਨਕ ਪ੍ਰਸ਼ਾਸਨ ਵੱਲੋਂ ਘਰ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਤੇ ਜਿਸ ਤੋਂ ਬਾਅਦ ਦਹਿਸ਼ਤਗਰਦੀ ਜਥੇਬੰਦੀ ਵੱਲੋਂ ਘਰ ਖਾਲੀ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। -PTC News


Top News view more...

Latest News view more...