Thu, Dec 25, 2025
Whatsapp

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹੋਰ ਵਿਗੜੀ ਸਿਹਤ

Reported by:  PTC News Desk  Edited by:  Shanker Badra -- June 19th 2020 07:08 PM
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹੋਰ ਵਿਗੜੀ ਸਿਹਤ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹੋਰ ਵਿਗੜੀ ਸਿਹਤ

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹੋਰ ਵਿਗੜੀ ਸਿਹਤ:ਨਵੀਂ ਦਿੱਲੀ : ਕੋਰੋਨਾ ਵਾਇਰਸ ਤੋਂ ਪੀੜਤ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹਾਲਤ ਹੋਰ ਵਿਗੜ ਗਈ ਹੈ। ਉਨ੍ਹਾਂ ਨੂੰ ਸਾਹ ਲੈਣ 'ਚ ਦਿੱਕਤ ਆ ਰਹੀ ਹੈ ,ਜਿਸ ਕਾਰਨ ਉਨ੍ਹਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਤੇਂਦਰ ਜੈਨ ਨੂੰ ਹੁਣ ਪਲਾਜ਼ਮਾ ਥੈਰੇਪੀ ਦਿੱਤੇ ਜਾਣ ਦੀ ਤਿਆਰੀ ਚੱਲ ਰਹੀ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਦੇ ਮੈਕਸ ਹਸਪਤਾਲ, ਸਾਕੇਤ 'ਚ ਸ਼ਿਫਟ ਕੀਤਾ ਜਾ ਰਿਹਾ ਹੈ। ਦਿੱਲੀ ਦੇ ਸਿਹਤ ਮੰਤਰੀ 2 ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ। [caption id="attachment_412767" align="aligncenter" width="300"]Delhi Health Minister Satyendra Jain Condition worsens ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਹੋਰ ਵਿਗੜੀ ਸਿਹਤ[/caption] ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਸਤੇਂਦਰ ਜੈਨ ਨੂੰ ਸਾਹ ਲੈਣ 'ਚ ਸਮੱਸਿਆ ਆਈ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਦਿੱਲੀ ਦੇ ਰਾਜੀਵ ਗਾਂਧੀ ਹਸਪਤਾਲ 'ਚ ਸਤੇਂਦਰ ਜੈਨ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਫੇਫੜਿਆਂ 'ਚ ਇਨਫੈਕਸ਼ਨ ਵਧ ਗਿਆ ਹੈ, ਇਸ ਕਾਰਨ ਉਨ੍ਹਾਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਆ ਰਹੀ ਹੈ। -PTCNews


Top News view more...

Latest News view more...

PTC NETWORK
PTC NETWORK