
’84 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਰੱਦ,ਨਵੀਂ ਦਿੱਲੀ: ’84 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈਕੋਰਟ ਦੀ ਡਬਲ ਬੈਂਚ ਨੇ ਸੁਣਵਾਈ ਕਰਦੇ ਹੋਏ ਸੱਜਣ ਕੁਮਾਰ ਦੀ ਅਪੀਲ ਖਾਰਿਜ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਦਿੱਲੀ ਦੇ ਪਟਿਆਲਾ ਕੋਰਟ ਵੱਲੋਂ 31 ਦਸੰਬਰ ਨੂੰ ਸਮਰਪਣ ਕਰਨ ਲਈ ਕਿਹਾ ਸੀ, ਜਿਸ ਦੌਰਾਨ ਸੱਜਣ ਕੁਮਾਰ ਨੇ ਆਤਮ ਸਮਰਪਣ ਕਰਨ ਲਈ ਇੱਕ ਮਹੀਨੇ ਦਾ ਸਮਾਂ ਮੰਗਿਆ ਸੀ। ਜਿਸ ਨੂੰ ਅੱਜ ਹਾਈਕੋਰਟ ਨੇ ਖਾਰਿਜ ਕਰ ਦਿੱਤਾ ਹੈ।
ਹੋਰ ਪੜ੍ਹੋ:ਪੰਚਾਇਤੀ ਚੋਣਾਂ: ਅੱਜ ਨਾਮਜ਼ਦਗੀਆਂ ਲਈਆਂ ਜਾ ਸਕਣਗੀਆਂ ਵਾਪਸ, ਚੋਣ ਨਿਸ਼ਾਨ ਵੀ ਹੋਣਗੇ ਅਲਾਟ
ਸੱਜਣ ਕੁਮਾਰ ਨੂੰ ਹੁਣ 31 ਦਸੰਬਰ ਨੂੰ ਹੀ ਆਤਮਸਮਰਪਣ ਕਰਨਾ ਪਵੇਗਾ।

ਦੱਸਣਯੋਗ ਹੈ ਕਿ ਬੀਤੇ ਸੋਮਵਾਰ ਨੂੰ ਦਿੱਲੀ ਦੇ ਪਟਿਆਲਾ ਕੋਰਟ ਵੱਲੋਂ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਦੇ ਰਾਜਨਗਰ ਵਿੱਚ ਹੋਏ ਦੰਗਿਆਂ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਸੱਜਣ ਕੁਮਾਰ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨ ਲਈ ਕਿਹਾ ਹੈ।
-PTC News