Tue, Apr 23, 2024
Whatsapp

ਦਿੱਲੀ ਹਾਈ ਕੋਰਟ ਵੱਲੋਂ1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਨਾਂਹ

Written by  Jashan A -- May 06th 2019 12:48 PM -- Updated: May 06th 2019 12:55 PM
ਦਿੱਲੀ ਹਾਈ ਕੋਰਟ ਵੱਲੋਂ1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਨਾਂਹ

ਦਿੱਲੀ ਹਾਈ ਕੋਰਟ ਵੱਲੋਂ1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਨਾਂਹ

ਦਿੱਲੀ ਹਾਈ ਕੋਰਟ ਵੱਲੋਂ1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਨਾਂਹ,ਨਵੀਂ ਦਿੱਲੀ: 1984 ਸਿੱਖ ਕਤਲੇਆਮ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਮੁਖ ਦੋਸ਼ੀ ਨਰੇਸ਼ ਸਹਿਰਾਵਤ ਨੂੰ ਦਿੱਲੀ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਹਾਈਕੋਰਟ ਨੇ ਨਰੇਸ਼ ਸਹਿਰਾਵਤ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। [caption id="attachment_291719" align="aligncenter" width="300"]delhi ਦਿੱਲੀ ਹਾਈ ਕੋਰਟ ਵੱਲੋਂ1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਨਾਂਹ[/caption] ਹੋਰ ਪੜ੍ਹੋ:ਲੁਧਿਆਣਾ ‘ਚ ਇੱਕ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ ਇਸ ਮਾਮਲੇ ਸਬੰਧੀ ਅਦਾਲਤ ਨੇ ਡਾਕਟਰ ਦੀਪਕ ਤੋਂ ਪੁੱਛਗਿੱਛ ਕੀਤੀ ਅਤੇ ਉਸ ਨੇ ਅਦਾਲਤ ਨੂੰ ਦੱਸਿਆ ਕਿ ਦਰਖਾਸਤਕਰਤਾ ਸਹੀ ਢੰਗ ਨਾਲ ਚੱਲ ਸਕਦਾ ਹੈ ਅਤੇ ਠੀਕ ਤਰ੍ਹਾਂ ਨਾਲ ਖਾ ਰਿਹਾ ਹੈ। ਉਸਨੇ ਇਹ ਵੀ ਦੱਸਿਆ ਕਿ ਉਹ ਖ਼ੁਦ ਇੱਕ ਡਾਕਟਰ ਹੈ ਜਿਸ ਦੀ ਨਿਗਰਾਨੀ ਵਿੱਚ ਜੇਲ ਅੰਦਰ ਉਸ ਦਾ ਇਲਾਜ਼ ਚੱਲ ਰਿਹਾ ਹੈ। ਜਿਸ ਤੋਂ ਬਾਅਦ ਕੋਰਟ ਨੇ ਇਹ ਫ਼ੈਸਲਾ ਲਿਆ। ਤੁਹਾਨੂੰ ਦੱਸ ਦੇਈਏ ਕਿ ਨਰੇਸ਼ ਸਹਿਰਾਵਤ ਨੇ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਅਰਜੀ ਲਈ ਦਿੱਲੀ ਹਾਈਕੋਰਟ 'ਚ ਪਟੀਸ਼ਨ ਪਾਈ ਸੀ, ਜਿਸ ਦੀ ਸੁਣਵਾਈ ਕਰਦਿਆਂ ਕੋਰਟ ਨੇ ਉਸ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ। ਹੋਰ ਪੜ੍ਹੋ:ਅੱਜ ਨਹੀਂ ਆਵੇਗਾ CBSE 10ਵੀਂ ਦਾ ਨਤੀਜਾ, ਜਾਣੋ ਕਿਉਂ ! [caption id="attachment_291714" align="aligncenter" width="300"]court ਦਿੱਲੀ ਹਾਈ ਕੋਰਟ ਵੱਲੋਂ1984 ਸਿੱਖ ਕਤਲੇਆਮ ਦੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਮੈਡੀਕਲ ਆਧਾਰ 'ਤੇ ਜ਼ਮਾਨਤ ਦੇਣ ਤੋਂ ਨਾਂਹ[/caption] ਜ਼ਿਕਰ ਏ ਖਾਸ ਹੈ ਕਿ ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਦੇ ਮਹਿਪਾਲਪੁਰ ਵਿੱਚ ਦੋ ਸਿੱਖਾਂ ਦੇ ਕਤਲ ਦੇ ਮਾਮਲਿਆਂ 'ਚ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਸੀ। ਅਦਾਲਤ ਨੇ ਮੁਲਜ਼ਮ ਯਸ਼ਪਾਲ ਸਿੰਘ ਨੂੰ ਸਜ਼ਾ-ਏ-ਮੌਤ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। -PTC News


Top News view more...

Latest News view more...