Sat, Apr 20, 2024
Whatsapp

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ,ਕੌਮੀ ਰਾਜ ਮਾਰਗ ਉਤੇ ਲੱਗਾ ਜਾਮ

Written by  Shanker Badra -- August 13th 2019 12:28 PM
ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ,ਕੌਮੀ ਰਾਜ ਮਾਰਗ ਉਤੇ ਲੱਗਾ ਜਾਮ

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ ,ਕੌਮੀ ਰਾਜ ਮਾਰਗ ਉਤੇ ਲੱਗਾ ਜਾਮ

ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ , ਕੌਮੀ ਰਾਜ ਮਾਰਗ ਉਤੇ ਲੱਗਾ ਜਾਮ:ਫ਼ਰੀਦਕੋਟ : ਦਿੱਲੀ ਦੇ ਤੁਗਲਕਾਬਾਦ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ 500 ਸਾਲ ਪੁਰਾਣੇ ਮੰਦਿਰ ਨੂੰ ਢਾਹੁਣ ਦਾ ਮਾਮਲਾ ਭੱਖ ਗਿਆ ਹੈ। ਜਿਸ ਕਰਕੇ ਰਵਿਦਾਸ ਭਾਈਚਾਰੇ ਦੀਆਂ ਵੱਖ- ਵੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਬਾਜ਼ਾਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। [caption id="attachment_328652" align="aligncenter" width="300"]Delhi Historical Shri Guru Ravidas temple demolished Opposition closed Jalandhar city ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ , ਕੌਮੀ ਰਾਜ ਮਾਰਗ ਉਤੇ ਲੱਗਾ ਜਾਮ[/caption] ਸ੍ਰੀ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੁੱਧ ਅੱਜ ਰਵਿਦਾਸ ਭਾਈਚਾਰੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ’ਤੇ ਜਲੰਧਰ ਸ਼ਹਿਰ ਨੂੰ ਮੁਕੰਮਲ ਤੌਰ ਉਤੇ ਬੰਦ ਰੱਖਿਆ ਗਿਆ ਹੈ। ਇਸ ਦੌਰਾਨ ਲੋਕਾਂ ਵੱਲੋਂ ਜਲੰਧਰ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਲੰਧਰ ਦੇ ਪਿੰਡ ਲਾਂਬਾ ਵਿਚ ਕੌਮੀ ਰਾਜ ਮਾਰਗ ਅੰਮ੍ਰਿਤਸਰ - ਜਲੰਧਰ ਉਤੇ ਲੋਕਾਂ ਵੱਲੋਂ ਜਾਮ ਲਗਾਇਆ ਗਿਆ ਹੈ। ਜਲੰਧਰ ਵਿਚ ਰਵਿਦਾਸ ਚੌਕ, ਅੰਮ੍ਰਿਤਸਰ ਬਾਈਪਾਸ, ਪਠਾਨਕੋਟ ਬਾਈਪਾਸ, ਲੰਮਾ ਪਿੰਡ ਚੌਕ ਵਿਚ ਬੰਦ ਦਾ ਅਸਰ ਹੈ। [caption id="attachment_328653" align="aligncenter" width="300"]Delhi Historical Shri Guru Ravidas temple demolished Opposition closed Jalandhar city ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ , ਕੌਮੀ ਰਾਜ ਮਾਰਗ ਉਤੇ ਲੱਗਾ ਜਾਮ[/caption] ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਲੋਕਾਂ ਵੱਲੋਂ ਜਲੰਧਰ - ਨਕੋਦਰ ਹਾਈਵੇਅ ਉਤੇ ਰਵਿਦਾਸ ਚੌਂਕ ਉਤੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।ਅੱਜ ਪੰਜਾਬ ਬੰਦ ਦੇ ਸੱਦੇ ਦਾ ਪ੍ਰਭਾਵ ਜਲੰਧਰ ਵਿਚ ਵਿਸ਼ੇਸ਼ ਕਰਕੇ ਦੇਖਿਆ ਜਾ ਰਿਹਾ ਹੈ। [caption id="attachment_328654" align="aligncenter" width="300"]Delhi Historical Shri Guru Ravidas temple demolished Opposition closed Jalandhar city ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ , ਕੌਮੀ ਰਾਜ ਮਾਰਗ ਉਤੇ ਲੱਗਾ ਜਾਮ[/caption] ਜਲੰਧਰ ਵਿਚ ਰਵਿਦਾਸ ਚੌਕ, ਅੰਮ੍ਰਿਤਸਰ ਬਾਈਪਾਸ, ਪਠਾਨਕੋਟ ਬਾਈਪਾਸ, ਲੰਮਾ ਪਿੰਡ ਚੌਕ ਵਿਚ ਬੰਦ ਦਾ ਅਸਰ ਹੈ। ਇਸ ਬੰਦ ਦੌਰਾਨ ਪੰਜਾਬ ਦੀਆਂ ਵੱਖ -ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਵੀ ਸਮਰਥਨ ਕੀਤਾ ਗਿਆ ਹੈ। ਕਾਂਗਰਸ ਦੇ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਵਿਧਾਇਕ ਸੁਸ਼ੀਲ ਰਿੰਕੂ ਵਿਧਾਇਕ ਪ੍ਰਗਟ ਸਿੰਘ ਅਤੇ ਹੋਰ ਆਗੂ ਧਰਨੇ ਦੇ ਵਿੱਚ ਪਹੁੰਚੇ ਹਨ। ਇਸ ਦੇ ਇਲਾਵਾ ਅਕਾਲੀ ਆਗੂਆਂ ਵੱਲੋਂ ਵੀ ਵੱਖ ਵੱਖ ਥਾਵਾਂ 'ਤੇ ਰੋਸ ਧਰਨੇ ਵਿੱਚ ਸ਼ਿਰਕਤ ਕੀਤੀ ਜਾ ਰਹੀ ਹੈ। [caption id="attachment_328656" align="alignnone" width="300"]Delhi Historical Shri Guru Ravidas temple demolished Opposition closed Jalandhar city ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ , ਕੌਮੀ ਰਾਜ ਮਾਰਗ ਉਤੇ ਲੱਗਾ ਜਾਮ[/caption] ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜ਼ਿਲ੍ਹਾ ਜਲੰਧਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਵਿਦਿਅਕ ਅਦਾਰੇ, ਕਾਲਜ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। [caption id="attachment_328655" align="alignnone" width="300"]Delhi Historical Shri Guru Ravidas temple demolished Opposition closed Jalandhar city ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ 'ਚ ਜਲੰਧਰ ਸ਼ਹਿਰ ਪੂਰੀ ਤਰ੍ਹਾਂ ਬੰਦ , ਕੌਮੀ ਰਾਜ ਮਾਰਗ ਉਤੇ ਲੱਗਾ ਜਾਮ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਨੂੰ ਤੋੜਨ ਦੇ ਵਿਰੋਧ ‘ਚ ਨਾਭਾ ਅਤੇ ਫ਼ਰੀਦਕੋਟ ਮੁਕੰਮਲ ਬੰਦ, ਸਕੂਲ ਕਾਲਜ ਵੀ ਬੰਦ ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਚਲਦਿਆਂ ਦਿੱਲੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 500 ਸਾਲ ਪੁਰਾਣਾ ਮੰਦਿਰ ਤੋੜ ਦਿੱਤਾ ਗਿਆ, ਜਿਸ ਨੂੰ ਲੈ ਕੇ ਰਵਿਦਾਸ ਭਾਈਚਾਰੇ ਵਿਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ ਕਿਸੇ ਵੀ ਸੂਰਤ ਵਿਚ ਮੰਦਿਰ ਨੂੰ ਦੋਬਾਰਾ ਬਣਵਾ ਕੇ ਹੀ ਰਹਿਣਗੇ। ਜਿਸ ਲਈ ਉਨ੍ਹਾਂ ਨੂੰ ਜਿੰਨਾਂ ਵੀ ਲੰਬਾ ਸੰਘਰਸ਼ ਦਾ ਰਸਤਾ ਅਪਨਾਉਣਾ ਪਵੇ ਉਹ ਪਿੱਛੇ ਨਹੀਂ ਹਟਣਗੇ। -PTCNews


Top News view more...

Latest News view more...