ਦਿੱਲੀ 'ਚ ਇਕ ਹਫ਼ਤੇ ਦੇ ਅੰਦਰ ਦੂਜੀ ਵਾਰ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ

By Shanker Badra - May 15, 2020 1:05 pm

ਦਿੱਲੀ 'ਚ ਇਕ ਹਫ਼ਤੇ ਦੇ ਅੰਦਰ ਦੂਜੀ ਵਾਰ ਲੱਗੇ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ:ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਸ਼ੁੱਕਰਵਾਰ ਸਵੇਰੇ 11.28 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ 'ਤੇ 2.2 ਮਾਪੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪੂਰਬੀ ਦਿੱਲੀ ਵਿਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਥੇ ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਕੁਝ ਲੋਕ ਘਰਾਂ ਵਿਚੋਂ ਬਾਹਰ ਨਿਕਲ ਆਏ ਸਨ।

ਦੱਸ ਦੇਈਏ ਕਿ ਦਿੱਲੀ ਵਿਚ ਇਕ ਹਫ਼ਤੇ ਦੇ ਅੰਦਰ ਲਗਾਤਾਰ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਤੋਂ ਪਹਿਲਾਂ 10 ਮਈ ਦਿਨ ਐਤਵਾਰ ਨੂੰ 3.5 ਦੀ ਤੀਬਰਤਾ ਨਾਲ  ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
-PTCNews

adv-img
adv-img