ਦਿੱਲੀ: ਡਾਕਟਰ ਨੇ ਹਸਪਤਾਲ ਦੀ 8ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ

suicide

ਦਿੱਲੀ: ਡਾਕਟਰ ਨੇ ਹਸਪਤਾਲ ਦੀ 8ਵੀਂ ਮੰਜ਼ਿਲ ਤੋਂ ਮਾਰੀ ਛਾਲ, ਮੌਤ,ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਗੁਰੂ ਤੇਗ ਬਹਾਦਰ (ਜੀ. ਟੀ. ਬੀ.) ਹਸਪਤਾਲ ਦੀ 8ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਡਾਕਟਰ ਦੀ ਪਹਿਚਾਣ ਪੱਲਵ ਸਹਾਰਿਆ ਵੱਜੋਂ ਹੋਈ ਹੈ।

ਪੁਲਿਸ ਨੂੰ ਹਾਲਾਂਕਿ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਜੀਟੀਬੀ ਹਸਪਤਾਲ ਦੀ ਮੁਰਦਾ ਘਰ ‘ਚ ਭੇਜ ਦਿੱਤਾ ਗਿਆ ਹੈ।

ਹੋਰ ਪੜ੍ਹੋ: ਚੰਡੀਗੜ੍ਹ: ਥਾਣੇ ਦੀ ਤੀਜੀ ਮੰਜ਼ਿਲ ਤੋਂ ਸਬ ਇੰਸਪੈਕਟਰ ਨੇ ਮਾਰੀ ਛਾਲ, ਹੋਈ ਮੌਤ

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਕਾਰਣਾਂ ਦਾ ਪਤਾ ਨਹੀਂ ਚੱਲ ਸਕਿਆ, ਇਸ ਲਈ ਪੁਲਿਸ ਹਸਪਤਾਲ ਦੇ ਡਾਕਟਰਾਂ ਤੋਂ ਵੀ ਪੁੱਛਗਿਛ ਕਰ ਮਾਮਲੇ ਦੀ ਜਾਂਚ ਕਰ ਰਹੀ ਹੈ ।

-PTC News