Fri, Apr 26, 2024
Whatsapp

ਹਸਪਤਾਲ ਦੇ ਆਪਰੇਸ਼ਨ ਥੀਏਟਰ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

Written by  Jashan A -- July 12th 2019 11:28 AM
ਹਸਪਤਾਲ ਦੇ ਆਪਰੇਸ਼ਨ ਥੀਏਟਰ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਹਸਪਤਾਲ ਦੇ ਆਪਰੇਸ਼ਨ ਥੀਏਟਰ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ

ਹਸਪਤਾਲ ਦੇ ਆਪਰੇਸ਼ਨ ਥੀਏਟਰ 'ਚ ਲੱਗੀ ਭਿਆਨਕ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਬਸਈ ਦਾਰਾਪੁਰ 'ਚ ਈ. ਐੱਸ. ਆਈ. ਹਸਪਤਾਲ ਦੇ ਆਪਰੇਸ਼ਨ ਥੀਏਟਰ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਇਲਾਕੇ 'ਚ ਹੜਕੰਪ ਮੱਚ ਗਿਆ। ਮਿਲੀ ਜਾਣਕਾਰੀ ਮੁਤਾਬਕ ਮਰੀਜਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲੀ ਹੈ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਸਥਾਨਕ ਪੁਲਿਸ ਨੂੰ ਦਿੱਤੀ ਤਾਂ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ 'ਤੇ ਕਾਬੂ ਪਾਇਆ। https://twitter.com/ANI/status/1149537230613913601 ਹੋਰ ਪੜ੍ਹੋ:ਅੰਮ੍ਰਿਤਸਰ: ਕੇਸਰ ਦੇ ਢਾਬੇ ਕੋਲ ਲੱਗੀ ਅੱਗ, ਇੱਕ ਦੀ ਮੌਤ, ਕਈ ਜ਼ਖਮੀ  ਫਾਇਰ ਬ੍ਰਿਗੇਡ ਅਧਿਕਾਰੀ ਨੇ ਦੱਸਿਆ ਕਿ ਹਸਪਤਾਲ ਦੀ ਤੀਜੀ ਮੰਜ਼ਿਲ 'ਤੇ ਆਪਰੇਸ਼ਨ ਥਿਏਟਰ ਦੀ ਛੱਤ 'ਤੇ ਅੱਗ ਲੱਗੀ ਸੀ ਪਰ ਹਾਦਸੇ 'ਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਉਧਰ ਪੁਲਿਸ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...