ਮੁੱਖ ਖਬਰਾਂ

ਨਵੀਂ ਦਿੱਲੀ ਦੇ IGI ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਕਾਇਦਾ ਨੇ ਭੇਜੀ ਧਮਕੀ ਭਰੀ ਮੇਲ

By Shanker Badra -- August 08, 2021 2:28 pm

ਨਵੀਂ ਦਿੱਲੀ : ਨਵੀਂ ਦਿੱਲੀ ਸਥਿਤ ਆਈਜੀਆਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਲ ਕਾਇਦਾ ਨੇ ਆਈਜੀਆਈ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਅੱਤਵਾਦੀ ਸੰਗਠਨ ਅਲ ਕਾਇਦਾ ਨੇ ਦਿੱਲੀ ਪੁਲਿਸ ਨੂੰ ਧਮਕੀ ਭਰੀ ਈਮੇਲ ਭੇਜੀ ਹੈ। ਇਸ ਮੇਲ ਵਿੱਚ ਅੱਤਵਾਦੀ ਸੰਗਠਨ ਅਲ ਕਾਇਦਾ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ।

ਨਵੀਂ ਦਿੱਲੀ ਦੇ IGI ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਕਾਇਦਾ ਨੇ ਭੇਜੀ ਧਮਕੀ ਭਰੀ ਮੇਲ

ਪੜ੍ਹੋ ਹੋਰ ਖ਼ਬਰਾਂ : ਗੋਲਡ ਜਿੱਤਦੇ ਹੀ ਨੀਰਜ ਚੋਪੜਾ 'ਤੇ ਵਰ੍ਹਿਆ ਪੈਸਿਆਂ ਦਾ ਮੀਂਹ , ਜਾਣੋ ਕਿਸਨੇ ਐਲਾਨਿਆ ਕਿੰਨਾ ਇਨਾਮ ?

ਇਸ ਜਾਣਕਾਰੀ ਤੋਂ ਬਾਅਦ ਦਿੱਲੀ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਸਰਗਰਮ ਹੋ ਗਈਆਂ ਹਨ। ਮੀਡੀਆ ਰਿਪੋਰਟਾਂ ਦੇ ਅਨੁਸਾਰ ਏਅਰਪੋਰਟ ਸੰਚਾਲਨ ਨਿਯੰਤਰਣ ਕੇਂਦਰ ਨੂੰ ਆਈਜੀਆਈ ਏਅਰਪੋਰਟ ਦੇ ਨਿੱਜੀ ਸਟਾਫ ਦੁਆਰਾ ਸੂਚਿਤ ਕੀਤਾ ਗਿਆ ਹੈ ਕਿ ਅਲ ਕਾਇਦਾ ਨੇਤਾ ਨੂੰ ਇੱਕ ਧਮਕੀ ਭਰੀ ਈ-ਮੇਲ ਮਿਲੀ ਹੈ ,ਜਿਸ ਵਿੱਚ ਏਅਰਪੋਰਟ ਉੱਤੇ ਬੰਬ ਸੁੱਟਣ ਦੀ ਧਮਕੀ ਦਿੱਤੀ ਗਈ ਹੈ।

ਨਵੀਂ ਦਿੱਲੀ ਦੇ IGI ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਕਾਇਦਾ ਨੇ ਭੇਜੀ ਧਮਕੀ ਭਰੀ ਮੇਲ

ਮੀਡੀਆ ਰਿਪੋਰਟਾਂ ਅਨੁਸਾਰ ਇਸ ਮੇਲ ਵਿੱਚ ਕਿਹਾ ਗਿਆ ਹੈ ਕਿ ਕਰਨਬੀਰ ਸੂਰੀ ਉਰਫ ਮੁਹੰਮਦ ਜਲਾਲ ਅਤੇ ਉਸਦੀ ਪਤਨੀ ਸ਼ੈਲੀ ਸ਼ਾਰਾ ਉਰਫ ਹਸੀਨਾ ਐਤਵਾਰ ਨੂੰ ਸਿੰਗਾਪੁਰ ਤੋਂ ਭਾਰਤ ਆ ਰਹੇ ਹਨ। ਉਹ ਇੱਕ ਤੋਂ ਤਿੰਨ ਦਿਨਾਂ ਵਿੱਚ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਯੋਜਨਾ ਬਣਾ ਰਹੇ ਹਨ। ਇਸ ਦੇ ਨਾਲ ਹੀ ਈਮੇਲ ਦੀ ਜਾਂਚ ਕਰਨ ਤੋਂ ਬਾਅਦ ਡੀਆਈਜੀ ਨੇ ਦੱਸਿਆ ਕਿ ਹਾਲ ਹੀ ਦੇ ਦਿਨਾਂ ਵਿੱਚ ਉਹੀ ਨਾਵਾਂ ਅਤੇ ਅਜਿਹੀ ਜਾਣਕਾਰੀ ਦੇ ਨਾਲ ਧਮਕੀ ਭਰੇ ਮੈਸੇਜ ਮਿਲੇ ਸੀ। ਜਿਸ ਨੂੰ ਬੰਬ ਧਮਕੀ ਮੁਲਾਂਕਣ ਕਮੇਟੀ (BTAC) ਦੁਆਰਾ ਗੈਰ-ਵਿਸ਼ੇਸ਼ ਘੋਸ਼ਿਤ ਕੀਤਾ ਗਿਆ ਸੀ।

ਨਵੀਂ ਦਿੱਲੀ ਦੇ IGI ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਕਾਇਦਾ ਨੇ ਭੇਜੀ ਧਮਕੀ ਭਰੀ ਮੇਲ

ਦਿੱਲੀ ਏਅਰਪੋਰਟ ਦੀ ਤਰਫੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਕਿਓਰਿਟੀ ਆਪਰੇਸ਼ਨ ਕੰਟਰੋਲ ਸੈਂਟਰ (ਐਸਓਸੀਸੀ) ਨੇ ਦਿੱਲੀ ਪੁਲਿਸ ਸਮੇਤ ਸਾਰੀਆਂ ਸਬੰਧਤ ਸੁਰੱਖਿਆ ਏਜੰਸੀਆਂ ਨੂੰ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਹਵਾਈ ਅੱਡੇ ਨੇ ਸੁਰੱਖਿਆ ਬਲਾਂ ਨੂੰ ਚੌਕਸ ਕਰਦਿਆਂ ਪਹਿਲਾਂ ਹੀ ਸੁਰੱਖਿਆ ਸਖਤ ਕਰ ਦਿੱਤੀ ਹੈ। ਹਵਾਈ ਅੱਡੇ ਦੇ ਸਾਰੇ ਟਰਮੀਨਲਾਂ 'ਤੇ ਤੋੜ-ਫੋੜ ਵਿਰੋਧੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਾਰੇ ਐਂਟਰੀ ਪੁਆਇੰਟਾਂ 'ਤੇ ਵਾਹਨਾਂ ਦੀ ਚੈਕਿੰਗ ਅਤੇ ਗਸ਼ਤ ਵਧਾ ਦਿੱਤੀ ਗਈ ਹੈ।

-PTCNews

  • Share