
ਬੁਢਲਾਡਾ : ਪਿਛਲੇ 4 ਮਹੀਨਿਆਂ ਤੋਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਕਿਸਾਨ ਯੂਨੀਅਨ ਦੇ ਵਰਕਰ ਜਗਰੂਪ ਸਿੰਘ ਸਤੀਕੇ ਦੀ ਬਿਮਾਰ ਹੋਣ ਤੋਂ ਬਾਅਦ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਪੜ੍ਹੋ ਹੋਰ ਖ਼ਬਰਾਂ : ਆਕਸੀਜਨ ਦਾ ਲੰਗਰ ਲਗਾ ਕੇ ਜ਼ਰੂਰਤਮੰਦਾਂ ਦੀ ਮਦਦ ਕਰ ਰਿਹੈ ਇਹ ਗੁਰਦੁਆਰਾ
ਇਸ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮਫਲ ਸਿੰਘ ਚੱਕ ਅਲੀਸ਼ੇਰ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਪਿਛਲੇ ਸਮੇਂ ਤੋਂ ਦਿੱਲੀ ਟਿਕਰੀ ਬਾਰਡਰ ਤੇ ਧਰਨੇ ਵਿਚ ਸ਼ਾਮਲ ਹੋਣ ਗਿਆ ਸੀ, ਜਿਸ ਤੋਂ ਬਾਅਦ ਉਹ ਬਿਮਾਰ ਹੋ ਗਿਆ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿਵਰਕਰ ਜਗਰੂਪ ਸਿੰਘ ਸਤੀਕੇ ਨੂੰ ਤਿੰਨ ਦਿਨ ਪਹਿਲਾਂ ਪਿੰਡ ਲਿਆਂਦਾ ਗਿਆ ਅਤੇ ਸਥਾਨਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕੀਤਾ ਗਿਆ ਸੀ। ਬੀਤੀ ਰਾਤ ਜਗਰੂਪ ਸਿੰਘ ਸਤੀਕੇ ਦੀ ਮੌਤ ਹੋ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਆਕਸੀਜਨ ਦੀ ਕਮੀ ਨਾਲ 6 ਮਰੀਜ਼ਾਂ ਦੀ ਮੌਤ
ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ ਪੰਜਾਹ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
-PTCNews