
ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ:ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਦੇ ਸੀਨੀਅਰ ਡਾਕਟਰ ਰੋਸ ਵਜੋਂ ਸੋਮਵਾਰ ਨੂੰ ਛੁੱਟੀ 'ਤੇ ਚਲੇ ਗਏ ਹਨ। ਡਾਕਟਰਾਂ ਦੇ ਇਸ ਕਦਮ ਤੋਂ ਬਾਅਦ ਤਿੰਨੋਂ ਨਗਰ ਨਿਗਮਾਂ ਦੇ ਮੇਅਰ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ 'ਤੇ ਬੈਠ ਗਏ ਹਨ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ 'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ
ਉਨ੍ਹਾਂ ਦੀ ਮੰਗ ਹੈ ਕਿ ਦਿੱਲੀ ਸਰਕਾਰ ਆਪਣੇ ਫੰਡ ਜਾਰੀ ਕਰੇ ਤਾਂ ਜੋ ਉਹ ਡਾਕਟਰਾਂ ਦੀਆਂ ਤਨਖਾਹਾਂ ਦੇ ਸਕਣ। ਇਸ ਦੇ ਨਾਲ ਹੀ ਡਾਕਟਰਾਂ ਦੀ ਸਮੂਹਿਕ ਛੁੱਟੀ ਹੋਣ ਕਾਰਨ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਵਿਚ ਡਾਕਟਰਾਂ ਦੀ ਬਕਾਇਆ ਤਨਖਾਹ ਨੂੰ ਲੈ ਕੇ ਸੰਕਟ ਹੋਰ ਡੂੰਘਾ ਹੋ ਗਿਆ ਹੈ।
ਨਗਰ ਨਿਗਮ ਡਾਕਟਰ ਐਸੋਸੀਏਸ਼ਨ (ਐਮਸੀਡੀਏ) ਦੇ ਪ੍ਰਧਾਨ ਆਰ.ਆਰ ਗੌਤਮ ਨੇ ਕਿਹਾ, "ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਭਲਕੇ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚੱਲਾਂਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅੰਦਰ ਨਹੀਂ ਬੁਲਾਇਆ, ਉਹ ਇਸੇ ਤਰ੍ਹਾਂ ਧਰਨੇ 'ਤੇ ਬੈਠੇ ਰਹਿਣਗੇ।
ਐਮਸੀਡੀਏ ਨੇ ਸ਼ਨੀਵਾਰ ਨੂੰ ਧਮਕੀ ਦਿੱਤੀ ਸੀ ਕਿ ਜੇ ਪਿਛਲੇ ਤਿੰਨ ਮਹੀਨਿਆਂ ਦੇ ਬਕਾਏ ਜਾਰੀ ਨਾ ਕੀਤੇ ਗਏ ਤਾਂ ਉੱਤਰੀ ਦਿੱਲੀ ਨਗਰ ਨਿਗਮ (ਐਨਡੀਐਮਸੀ) ਹਸਪਤਾਲ ਦੇ ਮੈਂਬਰ ਸਮੂਹਿਕ ਤੌਰ 'ਤੇ ਆਮ ਛੁੱਟੀ ਲੈ ਲੈਣਗੇ। ਸੰਸਥਾ ਨੇ ਹਾਲ ਹੀ ਵਿਚ ਇਕ ਬਿਆਨ ਜਾਰੀ ਕਰਕੇ ਆਪਣੀ ਬਕਾਇਆ ਤਨਖ਼ਾਹ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਤ ਕਰ ਰਹੇ ਹਿੰਦੂਰਾਵ ਹਸਪਤਾਲ ਅਤੇ ਕਸਤੂਰਬਾ ਹਸਪਤਾਲ ਦੇ ਰਿਹਾਇਸ਼ੀ ਡਾਕਟਰਾਂ ਨਾਲ ਇਕਜੁਟਤਾ ਜ਼ਾਹਰ ਕੀਤੀ ਹੈ।
-PTCNews