Fri, Apr 19, 2024
Whatsapp

ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ

Written by  Shanker Badra -- October 26th 2020 03:58 PM
ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ

ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ

ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ:ਨਵੀਂ ਦਿੱਲੀ : ਦਿੱਲੀ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਦੇ ਸੀਨੀਅਰ ਡਾਕਟਰ ਰੋਸ ਵਜੋਂ ਸੋਮਵਾਰ ਨੂੰ ਛੁੱਟੀ 'ਤੇ ਚਲੇ ਗਏ ਹਨ। ਡਾਕਟਰਾਂ ਦੇ ਇਸ ਕਦਮ ਤੋਂ ਬਾਅਦ ਤਿੰਨੋਂ ਨਗਰ ਨਿਗਮਾਂ ਦੇ ਮੇਅਰ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ 'ਤੇ ਬੈਠ ਗਏ ਹਨ। [caption id="attachment_443549" align="aligncenter" width="700"] Delhi: Mayors of All Three Municipal Corporations Holds Sit-in Protest Outside CM Kejriwal’s Residenc ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ[/caption] ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਪੰਜਾਬ ਆਉਣ ਵਾਲੀਆਂ ਮਾਲ -ਗੱਡੀਆਂ 'ਤੇ ਲਗਾਈ ਰੋਕ ,ਕਿਸਾਨਾਂ ਵੱਲੋਂ ਸਖ਼ਤ ਨਿਖੇਧੀ ਉਨ੍ਹਾਂ ਦੀ ਮੰਗ ਹੈ ਕਿ ਦਿੱਲੀ ਸਰਕਾਰ ਆਪਣੇ ਫੰਡ ਜਾਰੀ ਕਰੇ ਤਾਂ ਜੋ ਉਹ ਡਾਕਟਰਾਂ ਦੀਆਂ ਤਨਖਾਹਾਂ ਦੇ ਸਕਣ। ਇਸ ਦੇ ਨਾਲ ਹੀ ਡਾਕਟਰਾਂ ਦੀ ਸਮੂਹਿਕ ਛੁੱਟੀ ਹੋਣ ਕਾਰਨ ਨਗਰ ਨਿਗਮ ਵੱਲੋਂ ਚਲਾਏ ਜਾ ਰਹੇ ਹਸਪਤਾਲਾਂ ਵਿਚ ਡਾਕਟਰਾਂ ਦੀ ਬਕਾਇਆ ਤਨਖਾਹ ਨੂੰ ਲੈ ਕੇ ਸੰਕਟ ਹੋਰ ਡੂੰਘਾ ਹੋ ਗਿਆ ਹੈ। [caption id="attachment_443550" align="aligncenter" width="700"]Delhi: Mayors of All Three Municipal Corporations Holds Sit-in Protest Outside CM Kejriwal’s Residenc ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ[/caption] ਨਗਰ ਨਿਗਮ ਡਾਕਟਰ ਐਸੋਸੀਏਸ਼ਨ (ਐਮਸੀਡੀਏ) ਦੇ ਪ੍ਰਧਾਨ ਆਰ.ਆਰ ਗੌਤਮ ਨੇ ਕਿਹਾ, "ਜੇ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਭਲਕੇ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਤੇ ਚੱਲਾਂਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਅੰਦਰ ਨਹੀਂ ਬੁਲਾਇਆ, ਉਹ ਇਸੇ ਤਰ੍ਹਾਂ ਧਰਨੇ 'ਤੇ ਬੈਠੇ ਰਹਿਣਗੇ। [caption id="attachment_443548" align="aligncenter" width="700"]Delhi: Mayors of All Three Municipal Corporations Holds Sit-in Protest Outside CM Kejriwal’s Residenc ਦਿੱਲੀ 'ਚ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਧਰਨੇ ਤੇ ਬੈਠੇ ਤਿੰਨਾਂ ਨਗਰ ਨਿਗਮਾਂ ਦੇ ਮੇਅਰ[/caption] ਐਮਸੀਡੀਏ ਨੇ ਸ਼ਨੀਵਾਰ ਨੂੰ ਧਮਕੀ ਦਿੱਤੀ ਸੀ ਕਿ ਜੇ ਪਿਛਲੇ ਤਿੰਨ ਮਹੀਨਿਆਂ ਦੇ ਬਕਾਏ ਜਾਰੀ ਨਾ ਕੀਤੇ ਗਏ ਤਾਂ ਉੱਤਰੀ ਦਿੱਲੀ ਨਗਰ ਨਿਗਮ (ਐਨਡੀਐਮਸੀ) ਹਸਪਤਾਲ ਦੇ ਮੈਂਬਰ ਸਮੂਹਿਕ ਤੌਰ 'ਤੇ ਆਮ ਛੁੱਟੀ ਲੈ ਲੈਣਗੇ। ਸੰਸਥਾ ਨੇ ਹਾਲ ਹੀ ਵਿਚ ਇਕ ਬਿਆਨ ਜਾਰੀ ਕਰਕੇ ਆਪਣੀ ਬਕਾਇਆ ਤਨਖ਼ਾਹ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਤ ਕਰ ਰਹੇ  ਹਿੰਦੂਰਾਵ ਹਸਪਤਾਲ ਅਤੇ ਕਸਤੂਰਬਾ ਹਸਪਤਾਲ ਦੇ ਰਿਹਾਇਸ਼ੀ ਡਾਕਟਰਾਂ ਨਾਲ ਇਕਜੁਟਤਾ ਜ਼ਾਹਰ ਕੀਤੀ ਹੈ। -PTCNews educare


Top News view more...

Latest News view more...