Sat, Apr 20, 2024
Whatsapp

ਦਿੱਲੀ: ਬੇਰਹਿਮ ਪਿਤਾ ਨੇ ਆਪਣੇ ਪੁੱਤਰ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫ਼ਤਾਰ

Written by  Riya Bawa -- January 10th 2022 02:06 PM
ਦਿੱਲੀ: ਬੇਰਹਿਮ ਪਿਤਾ ਨੇ ਆਪਣੇ ਪੁੱਤਰ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫ਼ਤਾਰ

ਦਿੱਲੀ: ਬੇਰਹਿਮ ਪਿਤਾ ਨੇ ਆਪਣੇ ਪੁੱਤਰ ਨੂੰ ਕੁੱਟ-ਕੁੱਟ ਕੇ ਮਾਰਿਆ, ਮੁਲਜ਼ਮ ਗ੍ਰਿਫ਼ਤਾਰ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਭਾਰਤ ਨਗਰ ਇਲਾਕੇ 'ਚ ਇਕ ਬੇਰਹਿਮ ਪਿਤਾ ਵੱਲੋਂ ਆਪਣੇ ਅਧਰੰਗੀ ਪੁੱਤਰ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਕਤਲ ਦੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕਰ ਕੇ ਜੇਲ ਭੇਜ ਦਿੱਤਾ ਹੈ। ਪੁਲਸ ਨੇ ਸੋਮਵਾਰ ਨੂੰ ਦੱਸਿਆ ਕਿ ਉਨ੍ਹਾਂ ਨੂੰ ਐਤਵਾਰ ਦੁਪਹਿਰ 1.24 ਵਜੇ ਦੀਪ ਚੰਦ ਬੰਧੂ ਹਸਪਤਾਲ ਤੋਂ ਸੂਚਨਾ ਮਿਲੀ ਸੀ ਕਿ ਪਰਮਜੀਤ ਨਾਂ ਦਾ ਮਰੀਜ਼ ਬੇਹੋਸ਼ੀ ਦੀ ਹਾਲਤ 'ਚ ਦਾਖਲ ਹੈ। ਜਾਂਚ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਦੂਜੇ ਹਸਪਤਾਲ ਲਿਜਾਇਆ ਗਿਆ। ਪੁਲਸ ਮੁਤਾਬਕ ਮ੍ਰਿਤਕਾ ਦੀ ਭੈਣ ਰੇਖਾ ਨੇ ਐਤਵਾਰ ਨੂੰ ਉਨ੍ਹਾਂ ਨੂੰ ਦੱਸਿਆ ਕਿ ਜਦੋਂ ਉਹ ਆਪਣੇ ਘਰ ਆਈ ਤਾਂ ਉਸ ਦਾ ਭਰਾ ਪਰਮਜੀਤ ਬੈੱਡ 'ਤੇ ਲੇਟਿਆ ਹੋਇਆ ਸੀ ਅਤੇ ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ। ਰੇਖਾ ਨੇ ਦੱਸਿਆ ਕਿ ਮੇਰੇ ਭਰਾ ਨੇ ਮੈਨੂੰ ਦੱਸਿਆ ਕਿ ਉਸ ਦੇ ਪਿਤਾ ਨੇ ਨਸ਼ੇ ਦੀ ਹਾਲਤ ਵਿਚ ਆ ਕੇ ਲੱਕੜ ਦੇ ਡੰਡੇ ਨਾਲ ਕੁੱਟਮਾਰ ਕੀਤੀ ਸੀ। ਪਰਮਜੀਤ ਪਿਛਲੇ 14 ਸਾਲਾਂ ਤੋਂ ਅਧਰੰਗ ਦਾ ਸ਼ਿਕਾਰ ਸੀ ਅਤੇ ਮੰਜੇ 'ਤੇ ਪਿਆ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਅਜਮੇਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਸ ਸਬੰਧੀ ਆਈਪੀਸੀ ਦੀ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। -PTC News


Top News view more...

Latest News view more...