ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਦਿੱਲੀ ‘ਚ PM ਮੋਦੀ ਨਾਲ ਕੀਤੀ ਮੁਲਾਕਾਤ

ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੇ ਦਿੱਲੀ ‘ਚ PM ਮੋਦੀ ਨਾਲ ਕੀਤੀ ਮੁਲਾਕਾਤ,ਨਵੀਂ ਦਿੱਲੀ: ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਭਾਰਤ ਦੌਰੇ ‘ਤੇ ਹਨ। ਜਿਸ ਦੌਰਾਨ ਉਹਨਾਂ ਨੇ ਅੱਜ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ, ਐੱਨ. ਐੱਸ. ਏ. ਅਜਿਤ ਡੋਭਾਲ ਵੀ ਮੌਜੂਦ ਸਨ।

ਪੀ. ਐੱਮ. ਮੋਦੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮਾਈਕ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮਿਲਣਗੇ। ਇੱਥੇ ਦੱਸ ਦੇਈਏ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਕਈ ਮੁੱਦਿਆਂ ‘ਤੇ ਗੱਲਬਾਤ ਹੋਣੀ ਹੈ, ਅਜਿਹੇ ਵਿਚ ਇਸ ‘ਤੇ ਹਰ ਇਕ ਦੀ ਨਜ਼ਰ ਹੈ।


ਹੋਰ ਪੜ੍ਹੋ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਦਾਰਨਾਥ ‘ਚ ਫੌਜੀ ਜਵਾਨਾਂ ਨਾਲ ਮਨਾਈ ਦੀਵਾਲੀ

ਅਮਰੀਕਾ, ਰੂਸ ਤੋਂ ਐੱਸ-400 ਖਰੀਦਣ ਦੀ ਭਾਰਤ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕਰ ਰਿਹਾ ਹੈ ਅਤੇ ਭਾਰਤ ਨੂੰ ਪਾਬੰਦੀ ਦੀ ਧਮਕੀ ਵੀ ਦਿੱਤੀ ਹੈ।

ਭਾਰਤ ਅਤੇ ਅਮਰੀਕਾ ਵਿਚਾਲੇ ਹਾਲ ਹੀ ਦੇ ਦਿਨਾਂ ਵਿਚ ਸੰਬੰਧ ਠੀਕ ਨਹੀਂ ਰਹੇ ਹਨ।ਉਧਰ ਅਮਰੀਕਾ ਦੀ ਮੰਗ ਹੈ ਕਿ ਭਾਰਤ ਈਰਾਨ ਤੋਂ ਤੇਲ ਨਾ ਖਰੀਦੇ ਅਤੇ ਭਾਰਤ ਦਾ ਬਿਨਾਂ ਤੇਲ ਕੰਮ ਹੋਣਾ ਮੁਸ਼ਕਲ ਹੈ।

-PTC News