ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਵਿਦਿਆਰਥਣਾਂ ਨਾਲ ਛੇੜਛਾੜ, ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ
ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਵਿਦਿਆਰਥਣਾਂ ਨਾਲ ਛੇੜਛਾੜ, ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ:ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਵਿਦਿਆਰਥਣਾਂ ਨਾਲ ਛੇੜਛਾੜ ਦਾ ਮਾਮਲਾ ਕਾਫੀ ਭੱਖ ਗਿਆ ਹੈ ਅਤੇ ਰੋਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦੌਰਾਨ ਗਾਰਗੀ ਕਾਲਜ ਦੀਆਂ ਵਿਦਿਆਰਥਣਾਂ ਦਾ ਦੋਸ਼ ਹੈ ਕਿ ਪ੍ਰੋਗਰਾਮ ਦੌਰਾਨ ਅਣਜਾਣ ਵਿਅਕਤੀਆਂ ਵੱਲੋਂ ਉਨ੍ਹਾਂ ਨਾਲ ਛੇੜਛਾੜ ਕੀਤੀ ਗਈ ਹੈ। ਰਾਸ਼ਟਰੀ ਮਹਿਲਾ ਕਮਿਸ਼ਨ ਦੀ ਟੀਮ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕਾਲਜ ਦਾ ਦੌਰਾ ਕਰਨ ਪਹੁੰਚੀ ਹੈ।
[caption id="attachment_388044" align="aligncenter" width="300"]
ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਵਿਦਿਆਰਥਣਾਂ ਨਾਲ ਛੇੜਛਾੜ, ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ[/caption]
ਮਿਲੀ ਜਾਣਕਾਰੀ ਅਨੁਸਾਰ 6 ਫਰਵਰੀ ਨੂੰ ਗਾਇਕ ਜੁਬਿਨ ਨੌਟਿਆਲ ਦਾ ਇੱਕ ਸ਼ੋਅ ਸੀ, ਜਿਸ ਲਈ ਵਿਦਿਆਰਥਣਾਂ ਨੂੰ ਸੀਮਤ ਪਾਸ ਵੰਡੇ ਗਏ ਸਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਕਾਲਜ ਕੈਂਪਸ 'ਚ ਦਾਖਲ ਹੋਣ ਵਾਲੇ ਬਹੁਤ ਸ਼ਰਾਰਤੀ ਅਨਸਰ ਨਸ਼ੇ ਵਿੱਚ ਸਨ। ਇਨ੍ਹਾਂ ਨੇ ਵਿਦਿਆਰਥਣਾਂ ਨਾਲ ਬਦਸਲੂਕੀ ਕੀਤੀ ਅਤੇ ਛੇੜਛਾੜ ਕੀਤੀ। ਜਿਸ ਤੋਂ ਬਾਅਦ ਕਾਲਜ ਦੀ ਇੱਕ ਵਿਦਿਆਰਥਣ ਨੇ ਉਸ ਰਾਤ ਹੋਈ ਪੂਰੀ ਘਟਨਾ ਨੂੰ ਬੀਤੇ ਸਨਿੱਚਰਵਾਰ ਇੰਸਟਾਗ੍ਰਾਮ 'ਤੇ ਸਾਂਝਾ ਕੀਤਾ ਅਤੇ ਐਤਵਾਰ ਸ਼ਾਮ ਨੂੰ ਇਹ ਟਵਿੱਟਰ 'ਤੇ ਟਰੈਂਡ ਕਰਨ ਲੱਗਿਆ।
[caption id="attachment_388043" align="aligncenter" width="300"]
ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਵਿਦਿਆਰਥਣਾਂ ਨਾਲ ਛੇੜਛਾੜ, ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ[/caption]
ਉੱਥੇ ਹੀ ਕਾਲਜ ਦੀ ਪ੍ਰਿੰਸੀਪਲ ਪ੍ਰੋਮਿਲਾ ਕੁਮਾਰ ਨੇ ਕਿਹਾ ਕਿ ਸੁਰੱਖਿਆ ਲਈ ਪੁਲਿਸ, ਬਾਊਂਸਰ ਤੇ ਕਮਾਂਡੋ ਦੀਆਂ ਸੇਵਾਵਾਂ ਲਈਆਂ ਗਈਆਂ ਸਨ। ਕਿਸੇ ਵੀ ਵਿਦਿਆਰਥਣ ਜਾਂ ਸਮੂਹ ਨੇ ਉਨ੍ਹਾਂ ਨੂੰ ਇਸ ਸਬੰਧੀ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਉਨ੍ਹਾਂ ਨੂੰ ਅਜਿਹੀ ਕਿਸੇ ਵੀ ਘਟਨਾ ਦੀ ਜਾਣਕਾਰੀ ਨਹੀਂ ਹੈ। ਜਦਕਿ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਹ ਗਲਤੀ ਕਾਲਜ ਪ੍ਰਸ਼ਾਸਨ ਦੀ ਗੜਬੜੀ ਕਾਰਨ ਹੋਈ ਹੈ ਅਤੇ ਕਾਲਜ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।
[caption id="attachment_388045" align="aligncenter" width="300"]
ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਵਿਦਿਆਰਥਣਾਂ ਨਾਲ ਛੇੜਛਾੜ, ਵਿਦਿਆਰਥਣਾਂ ਵੱਲੋਂ ਰੋਸ ਪ੍ਰਦਰਸ਼ਨ[/caption]
ਦੂਜੇ ਪਾਸੇ ਸੋਮਵਾਰ ਸਵੇਰ ਤੋਂ ਹੀ ਕਾਲਜ ਵਿਦਿਆਰਥਣਾਂ ਪ੍ਰਸ਼ਾਸਨ ਦੀ ਚੁੱਪੀ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ ਅਤੇ ਆਪਣੀ ਸੁਰੱਖਿਆ 'ਤੇ ਜਵਾਬ ਮੰਗ ਰਹੀਆਂ ਹਨ। ਵਿਦਿਆਰਥਣਾਂ ਦਾ ਦੋਸ਼ ਕਿ ਬੀਤੀ 6 ਫਰਵਰੀ ਦੀ ਰਾਤ ਨੂੰ ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ ਵਿਖੇ ਸਾਲਾਨਾ ਪ੍ਰੋਗਰਾਮ ਦੌਰਾਨ ਕਾਲਜ ਦਾ ਗੇਟ ਤੋੜ ਕੇ ਬਾਹਰੀ ਲੋਕ ਅੰਦਰ ਆ ਗਏ ਅਤੇ ਵਿਦਿਆਰਥਣਾਂ ਨਾਲ ਛੇੜਛਾੜ ਕੀਤੀ। ਉੱਥੇ ਕਾਫ਼ੀ ਜ਼ਿਆਦਾ ਭੀੜ ਸੀ।
-PTCNews