Tue, Apr 16, 2024
Whatsapp

ਦਿੱਲੀ 'ਚ ਇਨਸਾਨੀਅਤ ਫਿਰ ਹੋਈ ਸ਼ਰਮਸਾਰ ,ਨਰਸਰੀ ਦੀ ਵਿਦਿਆਰਥਣ ਨਾਲ ਜਬਰ-ਜਨਾਹ

Written by  Shanker Badra -- October 23rd 2018 01:30 PM
ਦਿੱਲੀ 'ਚ ਇਨਸਾਨੀਅਤ ਫਿਰ ਹੋਈ ਸ਼ਰਮਸਾਰ ,ਨਰਸਰੀ ਦੀ ਵਿਦਿਆਰਥਣ ਨਾਲ ਜਬਰ-ਜਨਾਹ

ਦਿੱਲੀ 'ਚ ਇਨਸਾਨੀਅਤ ਫਿਰ ਹੋਈ ਸ਼ਰਮਸਾਰ ,ਨਰਸਰੀ ਦੀ ਵਿਦਿਆਰਥਣ ਨਾਲ ਜਬਰ-ਜਨਾਹ

ਦਿੱਲੀ 'ਚ ਇਨਸਾਨੀਅਤ ਫਿਰ ਹੋਈ ਸ਼ਰਮਸਾਰ ,ਨਰਸਰੀ ਦੀ ਵਿਦਿਆਰਥਣ ਨਾਲ ਜਬਰ-ਜਨਾਹ:ਦੇਸ਼ ਅੰਦਰ ਛੋਟੀਆਂ -ਛੋਟੀਆਂ ਬੱਚੀਆਂ ਨਾਲ ਜਬਰ-ਜਨਾਹ ਦੀਆਂ ਘਟਨਾਵਾਂ ਅਕਸਰ ਹੀ ਵਾਪਰਦੀਆਂ ਰਹਿੰਦੀਆਂ ਹਨ।ਅਜਿਹਾ ਹੀ ਤਾਜ਼ਾ ਮਾਮਲਾ ਦਿੱਲੀ ਦੇ ਵਿੱਚ ਸਾਹਮਣੇ ਆਇਆ ਹੈ ,ਜਿਥੇ ਇੱਕ ਨਰਸਰੀ ਦੀ ਵਿਦਿਆਰਥਣ ਨਾਲ ਸਕੂਲ ਕੈਬ 'ਚ ਜਬਰ-ਜਨਾਹ ਦੀ ਘਟਨਾ ਵਾਪਰੀ ਹੈ।ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਕੈਬ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਰੋਹਿਣੀ ਸੈਕਟਰ-25 ਵਿੱਚ ਇਹ ਘਨੌਣੀ ਘਟਨਾ ਵਾਪਰੀ ਹੈ।ਇਸ ਘਟਨਾ ਬਾਰੇ ਉਦੋਂ ਪਤਾ ਲੱਗਿਆ ਜਦੋਂ ਬੱਚੀ ਨੇ ਆਪਣੇ ਮਾਪਿਆਂ ਨੂੰ ਡਰਾਈਵਰ ਦੀਆਂ ਹਰਕਤਾਂ ਬਾਰੇ ਦੱਸਿਆ।ਜਿਸ ਤੋਂ ਬਾਅਦ ਮੈਡੀਕਲ ਜਾਂਚ 'ਚ ਵੀ ਬੱਚੀ ਨਾਲ ਬਲਾਤਕਾਰ ਦੀ ਪੁਸ਼ਟੀ ਹੋਈ ਹੈ।ਇਸ ਘਟਨਾ ਤੋਂ ਬਾਅਦ ਬੱਚੀ ਦੇ ਮਾਪਿਆਂ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਾਰਵਾਈ ਸੀ। ਦਿੱਲੀ ਪੁਲਿਸ ਨੇ ਬੱਚੀ ਦੇ ਮਾਪਿਆਂ ਦੀ ਸ਼ਿਕਾਇਤ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। -PTCNews


Top News view more...

Latest News view more...