ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 52 ਪਿਸਤੌਲਾਂ ਸਮੇਤ 2 ਗ੍ਰਿਫਤਾਰ

delhi
ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 52 ਪਿਸਤੌਲਾਂ ਸਮੇਤ 2 ਗ੍ਰਿਫਤਾਰ

ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 52 ਪਿਸਤੌਲਾਂ ਸਮੇਤ 2 ਗ੍ਰਿਫਤਾਰ,ਨਵੀਂ ਦਿੱਲੀ: ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਦੀ ਪੁਲਿਸ ਮੁਸਤੈਦ ਹੋ ਚੁੱਕੀ ਹੈ, ਜਿਸ ਕਾਰਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਨਸ਼ਾ ਤਸਕਰਾਂ ਅਤੇ ਸਮਗਲਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।

delhi
ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 52 ਪਿਸਤੌਲਾਂ ਸਮੇਤ 2 ਗ੍ਰਿਫਤਾਰ

ਇਸ ਲੜੀ ਤਹਿਤ ਦਿੱਲੀ ਪੁਲਿਸ ਨੂੰ ਵੀ ਅੱਜ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਅੱਜ 2 ਹਥਿਆਰ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀਆਂ ਕੋਲੋਂ 52 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ।

ਹੋਰ ਪੜ੍ਹੋ:ਜਲੰਧਰ ਦੇ ਮਕਸੂਦਾਂ ਪੁਲਿਸ ਥਾਣੇ ‘ਚ ਹੋਏ ਬੰਬ ਧਮਾਕੇ ਮਾਮਲੇ ਵਿੱਚ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ

ਫਿਲਹਾਲ ਦੋਸ਼ੀਆਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਦੀ ਸਪੈਸ਼ਲ ਸੈੱਲ ਨੇ 27 ਮਾਰਚ ਨੂੰ ਗੈਰ-ਕਾਨੂੰਨੀ ਹਥਿਆਰ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਸੀ।

delhi
ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 52 ਪਿਸਤੌਲਾਂ ਸਮੇਤ 2 ਗ੍ਰਿਫਤਾਰ

ਪੁਲਿਸ ਨੇ 10 ਦੇਸੀ ਪਿਸਤੌਲਾਂ ਅਤੇ 10 ਕਾਰਤੂਸ ਬਰਾਮਦ ਕੀਤੇ ਸਨ।ਜ਼ਿਕਰ ਏ ਖਾਸ ਹੈ ਕਿ ਪੁਲਿਸ ਚੋਣਾਂ ਦੇ ਮੱਦੇਨਜ਼ਰ ਦਿੱਲੀ ‘ਚ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਲੋਕਾਂ ਵਿਰੁੱਧ ਮੁਹਿੰਮ ਚੱਲਾ ਰਹੀ ਹੈ। ਇਸ ਕਾਰਨ ਪੁਲਿਸ ਨੇ ਇਹ ਕਾਰਵਾਈ ਕੀਤੀ ਹੈ।

-PTC News