ਦਿੱਲੀ ਪੁਲਿਸ ਨੇਫੜਿਆ ਆਈਐਸ ਦਾ ਸ਼ੱਕੀ ਅੱਤਵਾਦੀ

By PTC NEWS - August 22, 2020 6:08 pm

ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਮੁਕਾਬਲੇ ਦੇ ਬਾਅਦ ਆਈਐਸ ਦੇ ਸ਼ੱਕੀ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ।ਜਿਸ ਦਾ ਸੰਬੰਧ ਅੱਤਵਾਦੀ ਸੰਗਠਨ ਆਈਐਸਆਈਐਸ ਨਾਲ ਦੱਸਿਆ ਜਾ ਰਿਹਾ ਹੈ। ਪੁਲਿਸ ਨੂੰ ਉਸ ਕੋਲੋਂ ਪਿਸਤੌਲ ਅਤੇ ਆਈਈਡੀ ਵਿਸਫੋਟ ਵੀ ਮਿਲਿਆ ਹੈ, ਜਿਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਬੀਤੀ ਰਾਤ ਸਾਢੇ 11 ਵਜੇ ਦੇ ਕਰੀਬ ਧੌਲਾ ਕੂੰਆਂ ਤੋਂ ਕਰੋਲਬਾਗ ਦੇ ਰਸਤੇ ਉੱਤੇ ਰਿਜ਼ ਰੋਡ ਕੋਲ ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਅੱਤਵਾਦੀ ਯੂਸੁਫ ਨੂੰ ਮੁਠਭੇੜ ਤੋਂ ਬਾਅਦ ਗਿਰਫਤਾਰ ਕੀਤਾ ਹੈ। ਉਸ ਕੋਲੋਂ 2 ਆਈਈਡੀ ਅਤੇ ਇਕ ਪਿਸਤੌਲ ਬਰਾਮਦ ਹੋਈ ਹੈ। 

ਐਨਕਾਊਂਟਰ ਦੌਰਾਨ ਦੂਜਾ ਅੱਤਵਾਦੀ ਫਰਾਰ ਹੋ ਗਿਆ ਹੈ ,ਜਿਸ ਦੀ ਤਲਾਸ਼ੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦਿੱਲੀ ਪੁਲਿਸ ਨੇ ਦੱਸਿਆ ਹੈ ਕਿ ਆਈਐਸ ਦਾ ਇਹ ਅੱਤਵਾਦੀ ਦਿੱਲੀ ਵਿਚ ਵੱਡਾ ਅੱਤਵਾਦੀ ਹਮਲਾ ਕਰਨ ਦੀ ਫਿਰਾਕ ਵਿਚ ਸੀ ਜਿਸ ਲਈ ਇਸ ਨੇ ਕਈ ਇਲਾਕਿਆਂ ਦੀ ਨਿਸ਼ਾਨਦੇਹੀ ਵੀ ਕੀਤੀ ਸੀ। 

ਪੁਲਿਸ ਦੁਆਰਾ ਉਸ ਤੋਂ ਬਾਕੀ ਜਾਣਕਾਰੀ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਨੂੰ ਲੋਧੀ ਰੋਡ ਸਥਿਤ ਸਪੈਸ਼ਲ ਸੈੱਲ ਦੇ ਦਫਤਰ ਵਿਚ ਰੱਖਿਆ ਗਿਆ ਹੈ। ਦੂਜੇ ਪਾਸੇ ਪੂਰੀ ਰਾਜਧਾਨੀ ਦਿੱਲੀ ਸਮੇਤ ਯੂਪੀ ਤੱਕ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

adv-img
adv-img