26 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਦੇ ਟ੍ਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇ 'ਤੇ ਹੋਏ ਹਿੰਸਾ ਮਾਮਲੇ ਵਿੱਚ ਦਿੱਲੀ ਪੁਲਸ ਦੀ ਕ੍ਰਾਈਮ ਬ੍ਰਾਂਚ ਦੇ ਹੱਥ ਇੱਕ ਹੋਰ ਦੋਸ਼ੀ ਲੱਗਾ ਹੈ। ਪੁਲਸ ਨੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਮ ਦੇ ਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਦੋਸ਼ੀ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਏ ਹਿੰਸਾ ਵਿੱਚ ਸ਼ਾਮਲ ਰਿਹਾ ਹੈ।ਲਾਲ ਕਿਲ੍ਹੇ 'ਤੇ ਕੇਸਰੀ ਝੰਡਾ ਲਹਿਰਾਉਣ ਵਾਲਾ ਨੌਜਵਾਨ ਦਿੱਲੀ ਪੁਲਿਸ ਨੇ ਕੀਤਾ ਕਾਬੂ
ਪੜ੍ਹੋ ਹੋਰ ਖ਼ਬਰਾਂ :
ਹਰਸਿਮਰਤ ਕੌਰ ਬਾਦਲ ਨੇ ਕਿਸਾਨਾਂ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਲੋਕ ਸਭਾ ‘ਚ ਲਾਈ ਝਾੜ, ਘੇਰੀ ਮੋਦੀ ਸਰਕਾਰ
ਉਹ ਲਾਲ ਕਿਲੇ ਦੇ ਗੁੰਬਦ 'ਤੇ ਚੜ੍ਹਿਆ ਵੀ ਸੀ। ਮਿਲੀ ਜਾਣਕਾਰੀ ਮੁਤਾਬਕ, ਜਸਪ੍ਰੀਤ ਸਿੰਘ ਉਰਫ ਸੰਨੀ (29 ਸਾਲ) ਦਿੱਲੀ ਦੇ ਸਵਰੁਪ ਨਗਰ ਇਲਾਕੇ ਦਾ ਰਹਿਣ ਵਾਲਾ ਹੈ। ਪੁਲਸ ਵੱਲੋਂ ਜਾਰੀ ਇੱਕ ਤਸਵੀਰ ਵਿੱਚ ਨਜ਼ਰ ਆ ਰਿਹਾ ਹੈ ਕਿ ਜਸਪ੍ਰੀਤ ਸਿੰਘ ਲਾਲ ਕਿਲਾ ਹਿੰਸਾ ਦੇ ਮੁੱਖ ਦੋਸ਼ੀਆਂ ਵਿੱਚ ਸ਼ਾਮਲ ਮਨਿੰਦਰ ਸਿੰਘ ਉਰਫ ਮੋਨੀ ਦੇ ਪਿੱਛੇ ਗੁੰਬਦ 'ਤੇ ਖਡ਼ਾ ਵਿਖਾਈ ਦੇ ਰਿਹਾ ਹੈ।

ਮਨਿੰਦਰ ਸਿੰਘ ਉਰਫ ਮੋਨੀ ਨੇ ਲਾਲ ਕਿਲ੍ਹੇ 'ਤੇ ਤਲਵਾਰ ਲਹਿਰਾਇਆ ਸੀ। ਪੁਲਸ ਦਾ ਕਹਿਣਾ ਹੈ ਕਿ ਜਸਪ੍ਰੀਤ ਸਿੰਘ ਹਿੰਸਾ ਦੌਰਾਨ ਗਲਤ ਇਸ਼ਾਰੇ ਕਰਦੇ ਵੀ ਵਿਖਾਈ ਦਿੱਤਾ ਸੀ।
ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ
ਫਿਲਹਾਲ ਦੋਸ਼ੀ ਤੋਂ ਪੁਲਸ ਪੁੱਛਗਿੱਛ ਕਰ ਰਹੀ ਹੈ। ਪੁਲਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਿੰਸਾ ਦੌਰਾਨ ਹੋਰ ਕਿੰਨੇ ਲੋਕ ਸ਼ਾਮਲ ਸਨ ਜੋ ਜਸਪ੍ਰੀਤ ਦੇ ਜਾਣਕਾਰ ਹਨ। ਦੱਸ ਦਈਏ ਕਿ ਇਸ ਮਾਮਲੇ ਵਿੱਚ ਦੀਪ ਸਿੱਧੂ ਅਤੇ ਮਨਿੰਦਰ ਸਿੰਘ ਉਰਫ ਮੋਨੀ ਨੂੰ ਪੁਲਸ ਪਹਿਲਾਂ ਹੀ ਗ੍ਰਿਫਤਾਰ ਕਰ ਚੁੱਕੀ ਹੈ। ਇਨ੍ਹਾਂ ਲੋਕਾਂ ਤੋਂ ਮਿਲੇ ਇਨਪੁਟ ਦੇ ਆਧਾਰ 'ਤੇ ਪੁਲਸ ਆਪਣੀ ਜਾਂਚ ਨੂੰ ਅੱਗੇ ਵਧਾ ਰਹੀ ਹੈ।