Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ 'ਚ ਅੱਜ ਸੰਸਦ ਤੱਕ ਰੋਸ ਮਾਰਚ , ਧਾਰਾ 144 ਲਾਗੂ

author-image
Shanker Badra
Updated On
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ 'ਚ ਅੱਜ ਸੰਸਦ ਤੱਕ ਰੋਸ ਮਾਰਚ , ਧਾਰਾ 144 ਲਾਗੂ
Advertisment
publive-image ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਖੇਤੀ ਕਾਨੂੰਨਾਂ ਖਿਲਾਫ਼ ਕਾਲਾ ਦਿਵਸ ਮਨਾਇਆ ਰਿਹਾ ਹੈ। ਕਿਸਾਨ ਮਾਰੂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਅੱਜ ਸੰਸਦ ਤੱਕ ਰੋਸ ਮਾਰਚ ਕੀਤਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨੇ ਗਏ 'ਬਲੈਕ ਫਰਾਈਡੇ ਪ੍ਰੋਟੈਸਟ ਮਾਰਚ 'ਦੇ ਮੱਦੇਨਜ਼ਰ ਦਿੱਲੀ ਪੁਲਿਸ ਚੌਕਸ ਹੋ ਗਈ ਹੈ।
Advertisment
publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ 'ਚ ਅੱਜ ਸੰਸਦ ਤੱਕ ਰੋਸ ਮਾਰਚ , ਧਾਰਾ 144 ਲਾਗੂ ਦਿੱਲੀ ਪੁਲਿਸ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਤੱਕ ਮਾਰਚ ਨੂੰ ਆਗਿਆ ਨਹੀਂ ਦਿੱਤੀ ਗਈ ਹੈ। ਇੰਨਾ ਹੀ ਨਹੀਂ ਦਿੱਲੀ ਪੁਲਿਸ ਨੇ ਸ਼ੰਕਰ ਰੋਡ 'ਤੇ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਹਨ, ਫਿਰ ਝਾਰੌਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਅੰਦੋਲਨ ਦੇ ਕਾਰਨ ਬੈਰੀਕੇਡਿੰਗ ਦੁਆਰਾ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਨੇ ਲੋਕਾਂ ਨੂੰ ਗੁਰਦੁਆਰਾ ਰਕਾਬਗੰਜ ਰੋਡ, ਆਰਐਮਐਲ ਹਸਪਤਾਲ, ਜੀਪੀਓ, ਅਸ਼ੋਕਾ ਰੋਡ ਅਤੇ ਬਾਬਾ ਖੜਕ ਸਿੰਘ ਮਾਰਗ ਤੋਂ ਬਚਣ ਦੀ ਸਲਾਹ ਵੀ ਦਿੱਤੀ ਹੈ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ 'ਚ ਅੱਜ ਸੰਸਦ ਤੱਕ ਰੋਸ ਮਾਰਚ , ਧਾਰਾ 144 ਲਾਗੂ ਦਿੱਲੀ ਪੁਲਿਸ ਵੱਲੋਂ ਕਈ ਸੜਕਾਂ ਬੰਦ ਕਰਨ ਤੋਂ ਨਾਰਾਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਡੇ ਲੋਕਾਂ ਨੂੰ ਰਸਤੇ ਵਿੱਚ ਰੋਕਿਆ ਜਾ ਰਿਹਾ ਹੈ। ਸਰਕਾਰ ਸਾਡੇ ਸ਼ਾਂਤਮਈ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਾਡਾ ਰੋਸ ਮਾਰਚ ਸੰਤ,ਸ਼ਾਂਤਮਈ ਰਹੇਗਾ। ਇਸ ਵੇਲੇ ਅਕਾਲੀ ਦਲ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਵਰਕਰ ਦਿੱਲੀ ਦੇ ਰਕਾਬਗੰਜ ਗੁਰਦੁਆਰੇ ਦੇ ਬਾਹਰ ਇਕੱਠੇ ਹੋਏ ਹਨ। publive-image ਸ਼੍ਰੋਮਣੀ ਅਕਾਲੀ ਦਲ ਵੱਲੋਂ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ 'ਚ ਅੱਜ ਸੰਸਦ ਤੱਕ ਰੋਸ ਮਾਰਚ , ਧਾਰਾ 144 ਲਾਗੂ ਇਸ ਕਾਰਨ ਸੀਆਰਪੀਐਫ ਅਤੇ ਆਰਏਐਫ ਦੇ ਜਵਾਨਾਂ ਸਮੇਤ ਦਿੱਲੀ ਪੁਲਿਸ ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਸੰਸਦ ਭਵਨ ਦੇ ਬਿਲਕੁਲ ਪਿੱਛੇ ਵਾਲੀ ਜਗ੍ਹਾ 'ਤੇ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿੱਲੀ ਪੁਲਿਸ ਨੇ ਯੂਪੀ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਹੈ। ਇੰਨਾ ਹੀ ਨਹੀਂ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਅੰਦੋਲਨ ਦੇ ਮੱਦੇਨਜ਼ਰ ਦਿੱਲੀ ਮੈਟਰੋ ਨੇ ਵੀ ਵੱਡਾ ਕਦਮ ਚੁੱਕਿਆ ਹੈ। ਡੀਐਮਆਰਸੀ ਨੇ ਪੰਡਤ ਸ਼੍ਰੀਰਾਮ ਸ਼ਰਮਾ ਅਤੇ ਬਹਾਦਰਗੜ੍ਹ ਸਿਟੀ ਮੈਟਰੋ ਸਟੇਸ਼ਨ ਬੰਦ ਕਰ ਦਿੱਤੇ ਹਨ। -PTCNews publive-image-
delhi-police parliament delhi farmers-protest central-government delhi-metro-stations sad-protest farm-laws
Advertisment

Stay updated with the latest news headlines.

Follow us:
Advertisment