ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

jalandhar punjab police punjab drug smuggler arrest

ਦਿੱਲੀ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਟੀਮ ਨੇ 6 ਕਿੱਲੋਗ੍ਰਾਮ ਹੈਰੋਇਨ ਦੇ ਨਾਲ ਨਸ਼ੇ ਦੇ ਦੋ ਸੌਦਾਗਰਾਂ ਪਿੰਡ ਬਾਬੂਪੁਰਾ – ਨਾਨੌਤਾ , ਸਹਾਰਨਪੁਰ , ਯੂਪੀ ਨਿਵਾਸੀ ਇਕਰਾਮ ਅਤੇ ਪਿੰਡ ਫਤਿਹਪੁਰ – ਨਨੌਤਾ, ਸਹਾਰਨਪੁਰ, ਯੂਪੀ ਨਿਵਾਸੀ ਅਰਵਿੰਦ ਰਾਣਾ ਨੂੰ ਦਬੋਚਿਆ ਹੈ।

ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 24 ਕਰੋੜ ਰੁਪਏ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦਿੱਲੀ, ਯੂਪੀ ,

ਹੋਰ ਪੜ੍ਹੋ: ਟਾਈਟਲਰ ਦੀ ਗ੍ਰਿਫਤਾਰੀ ਲਈ ਇੱਕ ਹਫਤੇ ਦਾ ਦਿੱਤਾ ਅਲਟੀਮੇਟਮ

ਹਰਿਆਣਾ ਅਤੇ ਪੰਜਾਬ ਆਦਿ ਰਾਜਾਂ ਵਿੱਚ ਵੱਡੇ ਪੱਧਰ ‘ਤੇ ਨਸ਼ੇ ਦਾ ਧੰਦਾ ਕਰ ਰਹੇ ਸਨ। ਇਸ ਮਾਮਲੇ ਸਬੰਧੀ ਸਪੈਸ਼ਲ ਸੈੱਲ ਦੇ ਪੁਲਿਸ ਡਿਪਟੀ ਕਮਿਸ਼ਨਰ ਪੀ.ਐਸ ਕੁਸ਼ਵਾਹ ਨੇ ਦੱਸਿਆ ਕਿ ਸਪੈਸ਼ਲ ਸੈੱਲ ਟੀਮ ਨੇ ਇਸ ਸਾਲ 17 ਗਰੋਹਾਂ ਨੂੰ ਫੜ ਕੇ 125 ਕਿੱਲੋਗ੍ਰਾਮ ਤੋਂ ਜਿਆਦਾ ਹੈਰੋਇਨ ਬਰਾਮਦ ਕੀਤੀ ਹੈ।

ਨਾਲ ਪੁਲਿਸ ਦਾ ਕਹਿਣਾ ਹੈ ਕਿ ਇਹਨਾਂ ਫੜ੍ਹੇ ਹੋਏ ਆਰੋਪੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

—PTC News