ਮਨਜੀਤ ਸਿੰਘ ਜੀ.ਕੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ

manjit singh gk
ਮਨਜੀਤ ਸਿੰਘ ਜੀ.ਕੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ

ਮਨਜੀਤ ਸਿੰਘ ਜੀ.ਕੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ

ਨਵੀਂ ਦਿੱਲੀ: ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ‘ਚ ਦਿੱਲੀ ਪੁਲਿਸ ਨੂੰ ਐੱਫ. ਆਈ. ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ।ਅਦਾਲਤ ਨੇ ਕਿਹਾ ਹੈ ਕਿ ਜੀ.ਕੇ ਖਿਲਾਫ 24 ਘੰਟਿਆਂ ‘ਚ ਐੱਫ.ਆਈ.ਆਰ ਦਰਜ ਕਰਨ ਤੋਂ ਬਾਅਦ ਪੂਰੀ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇ।

patiala court
ਮਨਜੀਤ ਸਿੰਘ ਜੀ.ਕੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ

ਦੱਸ ਦੇਈਏ ਕਿ ਗੁਰਮੀਤ ਸਿੰਘ ਸ਼ੰਟੀ ਅਤੇ ਪਰਮਜੀਤ ਸਿੰਘ ਸਰਨਾ ਵੱਲੋਂ ਮਨਜੀਤ ਸਿੰਘ ਜੀ.ਕੇ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਆਰੋਪ ਲਗਾਏ ਸਨ।ਦੋਸ਼ ਲੱਗਣ ਤੋਂ ਬਾਅਦ ਜੀ.ਕੇ  ਹਰਜੀਤ ਸਿੰਘ ਸੂਬੇਦਾਰ ਅਤੇ ਸੰਯੁਕਤ ਸਕੱਤਰ ਅਮਰਜੀਤ ਸਿੰਘ ਪੱਪੂ ਸਮੇਤ 15 ਮੈਬਰਾਂ ਨੇ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਉਹਨਾਂ ਇਹ ਵੀ ਦਾਅਵਾ ਕੀਤਾ ਸੀ ਕਿ ਉਹ ਨਿਰਦੋਸ਼ ਹਨ ਤੇ ਅਦਾਲਤ ਉਨ੍ਹਾਂ ਦੇ ਹੱਕ ਵਿਚ ਹੀ ਫੈਸਲਾ ਸੁਣਾਏਗੀ।

ਹੋਰ ਪੜ੍ਹੋ:ਨਿਊਜ਼ੀਲੈਂਡ ਦੇ ਰੇਡੀਉ ਵਿਰਸਾ ਤੇ ਨੇਕੀ ਖ਼ਿਲਾਫ਼ ਸਿੱਖ ਸੰਗਤਾਂ ਅਤੇ ਪੰਜਾਬੀ ਭਾਈਚਾਰੇ ਵੱਲੋਂ ਰੋਸ ਮੁਜ਼ਾਹਰਾ

manjit singh g.k
ਮਨਜੀਤ ਸਿੰਘ ਜੀ.ਕੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ

ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਦਿੱਲੀ ਇਕਾਈ ਨੂੰ ਭੰਗ ਕੀਤਾ ਗਿਆ ਹੈ ਤੇ ਮਨਜੀਤ ਸਿੰਘ ਜੀ.ਕੇ. ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ।ਅਕਾਲੀ ਦਲ ਨੇ ਨਾ ਕੇਵਲ ਦਿੱਲੀ ਇਕਾਈ ਨੂੰ ਭੰਗ ਕੀਤਾ ਹੈ ਉਹਨਾਂ ਨੇ ਵੱਖ ਵੱਖ ਸੂਬਿਆਂ ਦੀਆਂ ਇਕਾਈਆਂ ਨੂੰ ਭੰਗ ਕਰਦਿਆਂ ਕਿਹਾ ਹੈ ਕਿ ਉਹ ਜਲਦ ਹੀ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਨਗੇ।

manjit singh gk
ਮਨਜੀਤ ਸਿੰਘ ਜੀ.ਕੇ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ

ਇਥੇ ਵੀ ਦੱਸਣਾ ਬਣਦਾ ਹੈ ਕਿ ਦਿੱਲੀ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਹਿੱਤ ਨੇ ਮੈਬਰਾਂ ਦੇ ਅਸਤੀਫੇ ਤੋਂ ਬਾਅਦ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਜਿੰਨ੍ਹਾਂ ਮੈਬਰਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਉਹਨਾਂ ਨੂੰ ਨਵੀਂ ਬਣਨ ਵਾਲੀ ਦਿੱਲੀ ਕਮੇਟੀ ‘ਚ ਕੋਈ ਜਗ੍ਹਾ ਨਹੀ ਮਿਲੇਗੀ।

-PTC News