ਦਿੱਲੀ ‘ਚ ਇਸ ਵਾਰ ਇੰਝ ਮਨਾਈ ਜਾਵੇਗੀ ਦੀਵਾਲੀ, ਪੜ੍ਹੋ ਪੂਰੀ ਖਬਰ

diwali

ਦਿੱਲੀ ‘ਚ ਇਸ ਵਾਰ ਇੰਝ ਮਨਾਈ ਜਾਵੇਗੀ ਦੀਵਾਲੀ, ਪੜ੍ਹੋ ਪੂਰੀ ਖਬਰ,ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇਸ ਵਾਰ ਲੱਗਦਾ ਹੈ ਕਿ ਬਿਨਾਂ ਪਟਾਕਿਆਂ ਤੋਂ ਦੀਵਾਲੀ ਮਨਾਈ ਜਾਵੇਗੀ। ਕਿਹਾ ਜਾ ਰਿਹਾ ਹੈ ਕਿ ਦਿੱਲੀ ਵਿੱਚ ਪਟਾਕਿਆਂ ਨੂੰ ਵੇਚਣ ਲਈ ਅਜੇ ਤੱਕ ਕੋਈ ਲਾਇਸੈਂਸ ਜਾਰੀ ਨਹੀਂ ਕੀਤੇ ਗਏ ਹਨ ਜਿਸ ਦੌਰਾਨ ਇਸ ਵਾਰ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਬਿਨਾਂ ਪਟਾਕਿਆਂ ਦੇ ਦੀਵਾਲੀ ਮਨਾਈ ਜਾ ਸਕਦੀ ਹੈ।

ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਦੇ ਸਾਰੇ ਖੇਤਰਾਂ ਵਿੱਚ ਪ੍ਰਦੂਸ਼ਣ ਨੂੰ ਦੇਖਦੇ ਹੋਏ ਪਟਾਕਿਆਂ ਨੂੰ ਚਲਾਉਣ ਤੋਂ ਮਨਾਹੀ ਕੀਤੀ ਗਈ ਹੈ।ਜਿਸ ਕਾਰਨ ਇਸ ਵਾਰ ਦੀਵਾਲੀ ਬਿਨਾਂ ਪਟਾਕਿਆਂ ਤੋਂ ਹੀ ਦਿੱਲੀ ਵਿਚ ਮਨਾਏ ਜਾਣ ਦੀ ਸੰਭਾਵਨਾ ਬਣ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਦਿੱਲੀ ਵਿੱਚ ਪ੍ਰਦੂਸ਼ਣ ਦੀ ਮਾਤਰਾ ਕਾਫੀ ਵੱਧ ਚੁੱਕੀ ਹੈ।

ਹੋਰ ਪੜ੍ਹੋ: ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਹੋ ਜਾਓ ਸਾਵਧਾਨ ! ਨਹੀਂ ਤਾਂ ਤੁਹਾਡੇ ਨਾਲ ਵੀ ਹੋ ਸਕਦੈ ਅਜਿਹਾ ਕੰਮ

ਜਿਸ ਦੌਰਾਨ ਲੋਕਾਂ ਨੂੰ ਉਥੇ ਸਾਹ ਲੈਣਾ ਵੀ ਮੁਸ਼ਕਲ ਹੋ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਪ੍ਰਦੂਸ਼ਣ ਕਾਰਨ ਦਿੱਲੀ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ।ਜਿਸ ਕਾਰਨ ਸੁਪਰੀਮ ਕੋਰਟ ਨੇ ਦਿੱਲੀ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਪਟਾਕੇ ਚਲਾਉਣ ‘ਤੇ ਰੋਕ ਲਗਾਈ ਗਈ ਹੈ।

—PTC News