Advertisment

ਲੋਕ ਸਭਾ ਚੋਣਾਂ 2019 :ਰਾਸ਼ਟਰਪਤੀ ਰਾਮਨਾਥ ਕੋਵਿੰਦ, ਸ਼ੀਲਾ ਦੀਕਸ਼ਿਤ ਅਤੇ ਮਨੀਸ਼ ਸਿਸੋਦੀਆ ਨੇ ਪਾਈ ਵੋਟ

author-image
Shanker Badra
Updated On
New Update
ਲੋਕ ਸਭਾ ਚੋਣਾਂ 2019 :ਰਾਸ਼ਟਰਪਤੀ ਰਾਮਨਾਥ ਕੋਵਿੰਦ, ਸ਼ੀਲਾ ਦੀਕਸ਼ਿਤ ਅਤੇ ਮਨੀਸ਼ ਸਿਸੋਦੀਆ ਨੇ ਪਾਈ ਵੋਟ
Advertisment
ਲੋਕ ਸਭਾ ਚੋਣਾਂ 2019 :ਰਾਸ਼ਟਰਪਤੀ ਰਾਮਨਾਥ ਕੋਵਿੰਦ, ਸ਼ੀਲਾ ਦੀਕਸ਼ਿਤ ਅਤੇ ਮਨੀਸ਼ ਸਿਸੋਦੀਆ ਨੇ ਪਾਈ ਵੋਟ:ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਨੂੰ ਲੈ ਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ।ਦੇਸ਼ ‘ਚ ਲੋਕ ਸਭਾ ਚੋਣਾਂ 2019 ਦੇ ਛੇਵੇਂ ਪੜਾਅ ਤਹਿਤ ਅੱਜ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਹੋ ਰਹੀ ਹੈ।ਜਿਸ ਵਿੱਚ ਅੱਜ ਉਤਰ ਪ੍ਰਦੇਸ਼ ਦੀਆਂ 14, ਹਰਿਆਣਾ ਦੀਆਂ 10, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਬਿਹਾਰ ਤੇ ਪੱਛਮੀ ਬੰਗਾਲ ਦੀਆਂ 8-8, ਦਿੱਲੀ ਦੀਆਂ 7 ਤੇ ਝਾਰਖੰਡ ਦੀਆਂ 4 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। Delhi: President Ramnath Kovind ,Sheila Dikshit And Manish Sisodia vote at polling booth ਲੋਕ ਸਭਾ ਚੋਣਾਂ 2019 : ਰਾਸ਼ਟਰਪਤੀ ਰਾਮਨਾਥ ਕੋਵਿੰਦ, ਸ਼ੀਲਾ ਦੀਕਸ਼ਿਤ ਅਤੇ ਮਨੀਸ਼ ਸਿਸੋਦੀਆ ਨੇ ਪਾਈ ਵੋਟ ਅੱਜ ਸਵੇਰੇ ਤੋਂ ਹੀ ਵੋਟਿੰਗ ਸ਼ੁਰੂ ਹੁੰਦਿਆਂ ਹੀ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਿਆ ਗਿਆ ਹੈ ਅਤੇ ਬੂਥ ਕੇਂਦਰਾਂ ਉਤੇ ਵੋਟਰਾਂ ਦੀਆਂ ਲੰਬੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ।ਵੋਟਾਂ ਪਾਉਣ ਲਈ ਨੌਜਵਾਨਾਂ ਤੋਂ ਲੈ ਬਜ਼ੁਰਗਾਂ ਵਿਚ ਭਾਰੀ ਉਤਸ਼ਾਹ ਹੈ।ਇਸ ਦੌਰਾਨ ਗਰਮੀ ਤੋਂ ਪ੍ਰੇ਼ਸਾਨ ਲੋਕ ਛੱਤਰੀ ਲੈ ਕੇ ਵੋਟ ਪਾਉਣ ਲਈ ਬੂਥ ਕੇਂਦਰਾਂ ਉਤੇ ਪਹੁੰਚ ਰਹੇ ਹਨ।
Advertisment
Delhi: President Ramnath Kovind ,Sheila Dikshit And Manish Sisodia vote at polling booth ਲੋਕ ਸਭਾ ਚੋਣਾਂ 2019 : ਰਾਸ਼ਟਰਪਤੀ ਰਾਮਨਾਥ ਕੋਵਿੰਦ, ਸ਼ੀਲਾ ਦੀਕਸ਼ਿਤ ਅਤੇ ਮਨੀਸ਼ ਸਿਸੋਦੀਆ ਨੇ ਪਾਈ ਵੋਟ ਇਸ ਦੌਰਾਨ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਚ ਬਣੇ ਪੋਲਿੰਗ ਬੂਥ ਵਿਚ ਆਪਣੀ ਵੋਟ ਪਾਈ ਹੈ।ਦਿੱਲੀ ਦੀ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੀ ਉਤਰ-ਪੂਰਬੀ ਦਿੱਲੀ ਤੋਂ ਉਮੀਦਵਾਰ ਸ਼ੀਲਾ ਦੀਕਸ਼ਤ ਨੇ ਨਿਜ਼ਾਮੂਦੀਨ (ਈਸਟ) 'ਚ ਬਣੇ ਪੋਲਿੰਗ ਬੂਥ 'ਚ ਆਪਣੇ ਮਤ ਅਧਿਕਾਰ ਦੀ ਵਰਤੋਂ ਕੀਤੀ ਹੈ।ਇਸ ਦੇ ਨਾਲ ਹੀ ਦਿੱਲੀ ਦੇ ਮੌਜੂਦਾ ਉੱਪ–ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕੀਤਾ। Delhi: President Ramnath Kovind ,Sheila Dikshit And Manish Sisodia vote at polling booth ਲੋਕ ਸਭਾ ਚੋਣਾਂ 2019 : ਰਾਸ਼ਟਰਪਤੀ ਰਾਮਨਾਥ ਕੋਵਿੰਦ, ਸ਼ੀਲਾ ਦੀਕਸ਼ਿਤ ਅਤੇ ਮਨੀਸ਼ ਸਿਸੋਦੀਆ ਨੇ ਪਾਈ ਵੋਟ ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਪੱਛਮੀ ਬੰਗਾਲ ‘ਚ ਵੋਟਿੰਗ ਤੋਂ ਪਹਿਲਾਂ ਦੋ ਭਾਜਪਾ ਵਰਕਰਾਂ ਨੂੰ ਗੋਲ਼ੀ ਮਾਰੀ ਅਤੇ ਇੱਕ ਹੋਰ ਮਿਲੀ ਲਾਸ਼ ਦੱਸ ਦੇਈਏ ਕਿ ਦਿੱਲੀ ਵਿਚ ਅੱਜ 7 ਲੋਕ ਸਭਾ ਸੀਟਾਂ 'ਤੇ ਛੇਵੇਂ ਪੜਾਅ ਤਹਿਤ ਵੋਟਿੰਗ ਜਾਰੀ ਹੈ।ਇੱਥੇ ਅੱਜ ਇੱਕ ਕਰੋੜ 43 ਲੱਖ ਤੋਂ ਵੱਧ ਵੋਟਰ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰ ਸਕਣਗੇ। ਇੱਥੇ ਕੁੱਲ 164 ਉਮੀਦਵਾਰ ਮੈਦਾਨ ਵਿੱਚ ਹਨ। ਇੱਥੇ ਕੁੱਲ ਪੋਲਿੰਗ ਸਟੇਸ਼ਨ 13,819 ਹੋਣਗੇ। -PTCNews-
latest-news india-latest-news news-in-punjabi news-in-punjab loksabhaelections loksabhaelections2019 manishsisodia presidentramnathkovind sheiladikshit
Advertisment

Stay updated with the latest news headlines.

Follow us:
Advertisment