ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਗੋਦਾਮ ਨੂੰ ਲੱਗੀ ਅੱਗ, ਮਚਿਆ ਹੜਕੰਪ
ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਗੋਦਾਮ ਨੂੰ ਲੱਗੀ ਅੱਗ, ਮਚਿਆ ਹੜਕੰਪ,ਨਵੀਂ ਦਿੱਲੀ: ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਇੱਕ ਗੋਦਾਮ ਨੂੰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਅੱਗ ਇਕ ਟਰਾਂਸਪੋਰਟ ਗੋਦਾਮ 'ਚ ਲੱਗੀ। ਇਸ ਘਟਨਾ ਦਾ ਜਿਵੇਂ ਹੀ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਨੇ ਅੱਗ ਬੁਝਾਊ ਦਸਤੇ ਨੂੰ ਸੂਚਨਾ ਦਿੱਤੀ। ਜਿਸ ਦੌਰਾਨ ਮੌਕੇ 'ਤੇ ਪਹੁੰਚੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਹੋਰ ਪੜ੍ਹੋ:ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ https://twitter.com/ANI/status/1170311635405131776?s=20 ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। -PTC News