ਦੇਸ਼

ਭ੍ਰਿਸ਼ਟਾਚਾਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਸਤੇਂਦਰ ਜੈਨ ਨੂੰ ਰਾਹਤ, ਮੁਅੱਤਲੀ ਦੀ ਪਟੀਸ਼ਨ ਹੋਈ ਖਾਰਜ

By Riya Bawa -- July 07, 2022 2:48 pm

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨ 'ਚ ਕਿਹਾ ਗਿਆ ਸੀ ਕਿ, ''ਸਤੇਂਦਰ ਜੈਨ 'ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ, ਇਸ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਨੂੰ ਉਨ੍ਹਾਂ ਦੇ ਅਪਰਾਧਾਂ ਲਈ ਸਖ਼ਤ ਸਜ਼ਾ ਦਿੱਤੀ ਜਾ ਸਕਦੀ ਹੈ ਪਰ ਉਹ ਇਸ ਵੇਲੇ ਕੈਬਨਿਟ ਮੰਤਰੀ ਵਜੋਂ ਤਨਖ਼ਾਹ-ਭੱਤੇ ਅਤੇ ਸਹੂਲਤਾਂ ਦਾ ਆਨੰਦ ਲੈ ਰਿਹਾ ਹੈ।"ਪਟੀਸ਼ਨ ਵਿੱਚ ਸਤੇਂਦਰ ਜੈਨ ਨੂੰ ਦਿੱਲੀ ਦੇ ਸਿਹਤ ਮੰਤਰੀ ਦੇ ਅਹੁਦੇ ਤੋਂ ਮੁਅੱਤਲ ਕਰਨ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਹਾਈ ਕੋਰਟ ਨੇ ਪਟੀਸ਼ਨਕਰਤਾ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਭ੍ਰਿਸ਼ਟਾਚਾਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਸਤੇਂਦਰ ਜੈਨ ਨੂੰ ਰਾਹਤ, ਖਾਰਜ ਹੋਈ ਪਟੀਸ਼ਨ

ਜ਼ਿਕਰਯੋਗ ਹੈ ਕਿ 'ਆਪ' ਸਰਕਾਰ 'ਚ ਦਿੱਲੀ ਦੇ ਸਿਹਤ ਮੰਤਰੀ ਰਹੇ ਸਤੇਂਦਰ ਜੈਨ ਈਡੀ ਦੇ ਛਾਪੇ ਤੋਂ ਬਾਅਦ ਤੋਂ ਹੀ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੇ ਟਿਕਾਣੇ ਤੋਂ ਲੱਖਾਂ ਰੁਪਏ ਦੀ ਬੇਹਿਸਾਬੀ ਦੌਲਤ ਮਿਲੀ ਹੈ। ਉਸ 'ਤੇ ਹਵਾਲਾ ਰਾਹੀਂ ਪੈਸੇ ਇਕੱਠੇ ਕਰਨ ਦਾ ਵੀ ਦੋਸ਼ ਹੈ। ਇਸ ਬਾਰੇ ਪੁੱਛੇ ਜਾਣ 'ਤੇ ਸਤੇਂਦਰ ਜੈਨ ਨੇ ਕਿਹਾ ਸੀ, "ਕੋਵਿਡ ਕਾਰਨ ਮੇਰੀ ਯਾਦਦਾਸ਼ਤ ਖਤਮ ਹੋ ਗਈ ਹੈ। ਮੈਂ ਫਿਲਹਾਲ ਕੁਝ ਵੀ ਠੀਕ ਤਰ੍ਹਾਂ ਨਾਲ ਨਹੀਂ ਦੱਸ ਸਕਾਂਗਾ।"

ਭ੍ਰਿਸ਼ਟਾਚਾਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਸਤੇਂਦਰ ਜੈਨ ਨੂੰ ਰਾਹਤ, ਖਾਰਜ ਹੋਈ ਪਟੀਸ਼ਨ

ਜੈਨ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ 30 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅਪ੍ਰੈਲ ਵਿੱਚ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕਥਾਮ ਐਕਟ, 2002 ਦੇ ਤਹਿਤ ਜੈਨ ਦੇ ਪਰਿਵਾਰ ਅਤੇ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੁਰਕ ਕੀਤੀ ਸੀ। ਇਸ ਵਿੱਚ ਅਕਿੰਚਨ ਡਿਵੈਲਪਰਜ਼ ਪ੍ਰਾਈਵੇਟ ਲਿਮਟਿਡ, ਇੰਡੋ ਮੈਟਲ ਇੰਪੈਕਸ ਪ੍ਰਾਈਵੇਟ ਲਿਮਟਿਡ ਅਤੇ ਹੋਰ ਕੰਪਨੀਆਂ ਦੀਆਂ ਜਾਇਦਾਦਾਂ ਸ਼ਾਮਲ ਹਨ।

ਭ੍ਰਿਸ਼ਟਾਚਾਰ ਮਾਮਲਾ: ਦਿੱਲੀ ਹਾਈ ਕੋਰਟ ਵੱਲੋਂ ਸਤੇਂਦਰ ਜੈਨ ਨੂੰ ਰਾਹਤ, ਖਾਰਜ ਹੋਈ ਪਟੀਸ਼ਨ

-PTC News

  • Share